ਜਲੰਧਰ :ਦੇਸ਼ ਭਰ 'ਚ ਕੋਵਿਡ -19 ਟੀਕਾਕਰਨ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਇਸੇ ਕੜੀ 'ਚ ਸਿਵਲ ਹਸਪਤਾਲ ਜਲੰਧਰ ਵਿਖੇ ਕੋਰੋਨਾ ਵੈਕਸੀਨੇਸ਼ਨ ਸ਼ੁਰੂ ਹੋ ਗਿਆ ਹੈ।
ਜਲੰਧਰ 'ਚ ਹੋਈ ਕੋਵਿਡ -19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ - ਇੰਡੀਅਨ ਮੈਡੀਕਲ ਐਸੋਸੀਏਸ਼ਨ
ਜਲੰਧਰ 'ਚ ਕੋਵਿਡ -19 ਟੀਕਾਕਰਨ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਇਸ ਤਹਿਤ ਸਿਵਲ ਹਸਪਤਾਲ ਜਲੰਧਰ ਵਿਖੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਨੇ ਖ਼ੁਦ ਟੀਕਾ ਲਗਵਾ ਕੇ ਕੋਵਿਡ -19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਦੌਰਾਨ ਸਭ ਤੋਂ ਪਹਿਲਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਨੇ ਖ਼ੁਦ ਟੀਕਾ ਲਗਵਾ ਕੇ ਕੋਵਿਡ -19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਹੋਰ ਸਿਹਤ ਕਰਮਚਾਰੀਆਂ ਨੂੰ ਟੀਕੇ ਲਗਾਏ ਗਏ। ਦੱਸਣਯੋਗ ਹੈ ਕਿ ਸ਼ਹਿਰ 'ਚ ਇਸ ਟੀਕਾਕਰਨ ਲਈ ਤਿੰਨ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਵੈਕਸੀਨੇਸ਼ਨ ਸੈਂਟਰ ਬਣਾਏ ਗਏ ਹਨ। ਹਰ ਵੈਕਸੀਨੇਸ਼ਨ ਸੈਂਟਰ 'ਚ 100 ਲੋਕਾਂ ਦਾ ਟੀਕਾਕਰਨ ਕੀਤਾ ਜਾਵੇਗਾ।
ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਟੀਕਾਕਰਨ ਸਬੰਧੀ ਫੋਨ 'ਤੇ ਐਸਐਮਐਸ ਰਾਹੀਂ ਸੂਚਨਾ ਦਿੱਤੀ ਗਈ ਸੀ। ਜਿਸ ਦੇ ਤਹਿਤ ਉਹ ਟੀਕਾਕਰਨ ਕਰਵਾਉਣ ਲਈ ਇਥੇ ਪੁੱਜੇ। ਸਿਹਤ ਕਰਮਚਾਰੀ ਨਿਸ਼ਪਕਸ਼ ਨੇ ਦੱਸਿਆ ਕਿ ਟੀਕਾ ਲਗਵਾਉਣ ਤੋਂ ਬਾਅਦ ਉਹ ਚੰਗਾ ਮਹਿਸੂਸ ਕਰ ਰਹੇ ਹਨ। ਫਿਲਹਾਲ ਉਨ੍ਹਾਂ ਨੂੰ ਸਿਹਤ ਸਬੰਧੀ ਕੋਈ ਸ਼ਿਕਾਇਤ ਨਹੀਂ ਹੈ। ਉਨ੍ਹਾਂ ਹੋਰਨਾਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਟੀਕਾ ਲਗਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਟੀਕਾਕਰਨ ਤੋਂ ਘਬਰਾਉਣ ਦੀ ਲੋੜ ਨਹੀਂ ਹੈ।