ਜਲੰਧਰ: ਜਲੰਧਰ ਦੇ ਫ਼ੁਟਬਾਲ ਚੌਂਕ 'ਚ ਇੱਕ ਗੱਡੀ ਵਿੱਚ ਆਦਮੀ ਦੀ ਲਾਸ਼ ਮਿਲੀ ਹੈ ਜੋ ਕਿ ਪ੍ਰਾਈਵੇਟ ਹਸਪਤਾਲ ਦੇ ਮੈਡੀਕਲ ਅਫ਼ਸਰ ਦੀ ਹੈ। ਪੁਲਿਸ ਨੂੰ ਇਸਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਦਾ ਜਾਇਜ਼ਾ ਲਿਆ।
ਕਾਰ 'ਚ ਮਿਲੀ ਡਾਕਟਕ ਦੀ ਲਾਸ਼ - doctor's body found in car
ਜਲੰਧਰ ਦੇ ਫੁੱਟਬਾਲ ਚੌਕ ਨੇੜੇ ਇੱਕ ਕਾਰ ਵਿੱਚ ਪ੍ਰਾਈਵੇਟ ਹਸਪਤਾਲ ਦੇ ਮੈਡੀਕਲ ਅਫ਼ਸਰ ਦੀ ਲਾਸ਼ ਮਿਲੀ ਹੈ। ਇਸ ਦੀ ਸੂਚਨਾ ਜਦੋਂ ਇਲਾਕੇ ਦੇ ਥਾਣਾ ਡਿਵੀਜ਼ਨ ਨੂੰ ਮਿਲੀ ਤਾਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।
ਫ਼ੋਟੋ
ਜਾਣਕਾਰੀ ਦਿੰਦੇ ਹੋਏ ਏਸੀਪੀ ਨੇ ਦੱਸਿਆ ਕਿ ਮ੍ਰਿਤਕ ਨਿਤੇਸ਼ ਝਾਰਖੰਡ ਦਾ ਰਹਿਣ ਵਾਲਾ ਸੀ ਤੇ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਮੈਡੀਕਲ ਅਫਸਰ ਸੀ।
ਮੌਕੇ 'ਤੇ ਪਹੁੰਚੀ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਨਿਤੇਸ਼ ਨੂੰ ਟੀਬੀ ਦੀ ਬੀਮਾਰੀ ਸੀ ਅਤੇ ਉਸ ਦੇ ਕਿਸੇ ਹੋਰ ਕੁੜੀ ਦੇ ਨਾਲ ਸਬੰਧ ਵੀ ਸਨ ਜਿਸ ਕਾਰਨ ਹਮੇਸ਼ਾ ਘਰ ਵਿੱਚ ਝਗੜਾ ਰਹਿੰਦਾ ਸੀ। ਮ੍ਰਿਤਕ ਦਾ ਚਾਰ ਮਹੀਨੇ ਦਾ ਬੱਚਾ ਵੀ ਹੈ। ਪੁਲਿਸ ਨੇ ਮ੍ਰਿਤਕ ਦੇ ਘਰਦਿਆਂ ਨੂੰ ਝਾਰਖੰਡ ਸੂਚਨਾ ਦੇ ਦਿੱਤੀ ਹੈ ਅਤੇ ਉਨ੍ਹਾਂ ਦੇ ਆਉਣ 'ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।