ਪੰਜਾਬ

punjab

ETV Bharat / city

ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਕਰਨਗੇ ਹੜਤਾਲ

ਰਾਜਸਥਾਨ ਦੇ ਦੋਸਾ ਜ਼ਿਲ੍ਹੇ 'ਚ ਇਕ ਲੇਡੀ ਡਾਕਟਰ ਦੀ ਆਤਮਹੱਤਿਆ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੂਰੇ ਦੇਸ਼ ਵਿੱਚ ਡਾਕਟਰਾਂ ਵੱਲੋਂ ਇਸ ਤੇ ਰੋਸ ਜਤਾਇਆ ਜਾ ਰਿਹਾ ਹੈ।

ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਕਰਨਗੇ ਹੜਤਾਲ
ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਕਰਨਗੇ ਹੜਤਾਲ

By

Published : Apr 1, 2022, 11:01 PM IST

ਜਲੰਧਰ: ਰਾਜਸਥਾਨ ਦੇ ਦੋਸਾ ਜ਼ਿਲ੍ਹੇ ਵਿਚ ਇਕ ਲੇਡੀ ਡਾਕਟਰ ਦੀ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੂਰੇ ਦੇਸ਼ ਵਿੱਚ ਡਾਕਟਰਾਂ ਵੱਲੋਂ ਇਸ ਤੇ ਰੋਸ ਜਤਾਇਆ ਜਾ ਰਿਹਾ ਹੈ। ਜਲੰਧਰ ਵਿਖੇ ਵੀ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਡਾਕਟਰਾਂ ਨੇ ਇਹ ਫ਼ੈਸਲਾ ਲਿਆ ਹੈ ਕਿ 2 ਅਪ੍ਰੈਲ ਨੂੰ ਜਲੰਧਰ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਹੜਤਾਲ ਤੇ ਰਹਿਣਗੇ।

ਇੰਡੀਅਨ ਮੈਡੀਕਲ ਐਸੋਸੀਏਸ਼ਨ ਜਲੰਧਰ ਦੀ ਇਕਾਈ ਨੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਆਪਣੇ ਮੈਂਬਰਾਂ ਨੂੰ ਇਹ ਨਿਰਦੇਸ਼ ਦਿਤੇ ਨੇ ਕੇ ਕੱਲ੍ਹ ਦੇ ਦਿਨ ਸਾਰੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਹੜਤਾਲ ਤੇ ਰਹਿਣਗੇ ਅਤੇ ਹਸਪਤਾਲਾਂ ਵਿੱਚ ਓਪੀਡੀ ਅਤੇ ਬਾਕੀ ਰੁਟੀਨ ਦੇ ਕੰਮ ਨਹੀਂ ਕੀਤੇ ਜਾਣਗੇ।

ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਕਰਨਗੇ ਹੜਤਾਲ

ਇੰਡੀਅਨ ਮੈਡੀਕਲ ਐਸੋਸੀਏਸ਼ਨ ਜਲੰਧਰ ਦੀ ਇਕਾਈ ਵੱਲੋਂ ਇਹ ਕਿਹਾ ਗਿਆ ਹੈ ਕਿ ਇਹ ਡਾ.ਅਰਚਨਾ ਦੀ ਆਤਮ ਹੱਤਿਆ ਮਾਮਲੇ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਨੇ ਅਤੇ ਇਸ ਮਾਮਲੇ ਵਿਚ ਇਨਸਾਫ ਦੀ ਮੰਗ ਕਰਦੇ ਹਨ।

ਇਹ ਵੀ ਪੜ੍ਹੋ:-ਅੰਮ੍ਰਿਤਸਰ 'ਚ ਡਾਕਟਰਾਂ ਵੱਲੋਂ ਕੱਢਿਆ ਗਿਆ ਕੈਂਡਲ ਮਾਰਚ

ABOUT THE AUTHOR

...view details