ਜਲੰਧਰ: ਜਲੰਧਰ 'ਚ ਇਨਸਾਫ਼ ਦੀ ਮੰਗ ਕਰਦਿਆਂ ਪਰਿਵਾਰ ਵਲੋਂ ਨਿੱਜੀ ਹਸਪਤਾਲ ਦੇ ਬਾਹਰ ਮੁੜ ਪ੍ਰਦਰਸ਼ਨ ਕੀਤਾ ਗਿਆ ਹੈ। ਦਰਅਸਲ ਬਤਿੀ ਛੱਵੀ ਮਈ ਨੂੰ ਇੱਕ ਗਰਭਪਤੀ ਮਹਿਲਾ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪਰਿਵਾਰ ਵਲੋਂ ਹਸਪਤਾਲ ਪ੍ਰਸ਼ਾਸਨ 'ਤੇ ਇਲਜ਼ਾਮ ਲਗਾਏ ਸੀ। ਜਿਸ ਤੋਂ ਬਾਅਦ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ।
ਪਰਿਵਾਰ ਦਾ ਕਹਿਣਾ ਕਿ ਉਕਤ ਹਸਪਤਾਲ ਵਲੋਂ ਲਾਪਰਵਾਹੀ ਵਰਤਦਿਆਂ ਪਹਿਲਾਂ ਮਹਿਲਾ ਨੂੰ ਹਸਪਤਾਲ ਭਰਤੀ ਕਰ ਰੱਖਿਆ ਅਤੇ ਫਿਰ ਉਸ ਨੂੰ ਲੁਧਿਆਣਾ ਦੇ ਡੀ.ਐੱਮ.ਸੀ ਹਸਪਤਾਲ ਰੈਫਰ ਕਰ ਦਿੱਤਾ, ਜਿਥੇ ਜਾ ਕੇ ਉਸਦੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਕਿ ਉਨ੍ਹਾਂ ਨੂੰ ਉਥੋਂ ਪਤਾ ਚੱਲਿਆ ਕਿ ਲੜਕੀ ਦੀਆਂ ਕਿਡਨੀਆਂ ਖਰਾਬ ਹਨ। ਪਰਿਵਾਰ ਦਾ ਇਲਜ਼ਾਮ ਹੈ ਦੋਆਬਾ ਹਸਪਤਾਲ ਪ੍ਰਬੰਧਕਾਂ ਵਲੋਂ ਲਾਪਰਵਾਹੀ ਵਰਤੀ ਗਈ ਹੈ।