ਜਲੰਧਰ:ਤਿੰਨ ਖੇਤੀਬਾੜੀ ਕਾਨੂੰਨਾਂ (three agriculture laws) ਨੂੰ ਰੱਦ ਕਰਵਾਉਣ ਦੇ ਲਈ ਜਿੱਥੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਬੈਠਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਸੂਬੇ ਦੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੇ ਚੱਲਦੇ ਜਲੰਧਰ ਵਿਖੇ ਕਿਸਾਨਾਂ ਵੱਲੋਂ ਪੀਏਪੀ ਚੌਕ ਰਾਸ਼ਟਰੀ ਮਾਰਗ ਨੂੰ ਬੰਦ ਕਰ ਜਾਮ ਲਗਾਇਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਬਿਜਲੀ ਅਤੇ ਤਿੰਨ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਸਬੰਧ ’ਚ ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਫਸਲ ਨੂੰ ਪਾਣੀ ਲਗਣ ਵਾਲਾ ਹੈ ਉੱਧਰ ਦੂਜੇ ਪਾਸੇ ਬਿਜਲੀ ਨਹੀਂ ਆ ਰਹੀ। ਉਨ੍ਹਾਂ ਮੁਤਾਬਿਕ ਇੱਕ ਪਾਸੇ ਕੇਂਦਰੀ ਮੰਤਰੀ ਕਹਿ ਰਹੇ ਹਨ ਕਿ ਬਿਜਲੀ ਦੀ ਕੋਈ ਕਮੀ ਨਹੀਂ। ਦੂਜੇ ਪਾਸੇ ਪੰਜਾਬ ਸਰਕਾਰ ਦਾ ਕਹਿਣਾ ਕਿ ਬਿਜਲੀ ਦੀ ਕਮੀ ਹੈ। ਇਸ ਦੇ ਕਾਰਨ ਉਨ੍ਹਾਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫਿਲਹਾਲ ਇਸ ਦੌਰਾਨ ਵੱਡੀ ਗਿਣਤੀ ’ਚ ਪੁਲਿਸ ਦੀ ਟੀਮ ਵੀ ਮੌਜੂਦ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਕੇਂਦਰ ਸਰਕਾਰ ਕਹਿ ਰਹੀ ਹੈ ਕਿ ਦੇਸ਼ ਵਿੱਚ ਬਿਜਲੀ ਦਾ ਕੋਈ ਸੰਕਟ ਨਹੀਂ ਹੈ। ਉਧਰ ਦੂਸਰੇ ਪਾਸੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਬਿਜਲੀ ਉਤਪਾਦਨ ਲਈ ਕੋਲਾ ਖ਼ਤਮ ਹੋਣ ਵਾਲਾ ਹੈ।
'ਸਰਕਾਰ ਜਲਦ ਦੂਰ ਕਰੇ ਬਿਜਲੀ ਸਕੰਟ'
ਕਿਸਾਨਾਂ ਮੁਤਾਬਕ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਬਿਆਨਾਂ ਵਿੱਚ ਆਪਸ ਵਿੱਚ ਤਾਲਮੇਲ ਨਹੀਂ ਹੈ। ਉਧਰ ਦੂਸਰੇ ਪਾਸੇ ਪੰਜਾਬ ਵਿੱਚ ਬਿਜਲੀ ਦੇ ਵੱਡੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਨਾ ਸਿਰਫ ਫਸਲਾਂ ਦਾ ਬਲਕਿ ਅਰਬਾਂ ਰੁਪਏ ਦਾ ਵਪਾਰ ਦਾ ਵੀ ਨੁਕਸਾਨ ਹੋ ਰਿਹਾ ਹੈ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਬਿਜਲੀ ਸੰਕਟ ਨੂੰ ਜਲਦ ਤੋਂ ਜਲਦ ਦੂਰ ਕਰੇ। ਦੱਸ ਦਈਏ ਕਿ ਕਿਸਾਨਾਂ ਦੇ ਇਸ ਜਾਮ ਤੋਂ ਬਾਅਦ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੂਬੇ ਦੇ ਪੰਜ ਯੂਨਿਟ ਹੋਏ ਬੰਦ