ਜਲੰਧਰ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸਦੇ ਚੱਲਦੇ ਅੱਜ ਕਿਸਾਨੀ ਅੰਦੋਲਨ ਨੂੰ 6 ਮਹੀਨੇ ਹੋ ਗਏ ਹਨ। ਜਿਸ ਕਾਰਨ ਕਿਸਾਨਾਂ ਵੱਲੋਂ ਅੱਜ ਦੇ ਦਿਨ ਕਾਲਾ ਦਿਵਸ ਵੱਜੋਂ ਮਨਾਇਆ ਜਾ ਰਿਹਾ ਹੈ। ਸੂਬੇ ਦੇ ਵੱਖ ਵੱਖ ਥਾਵਾਂ ’ਤੇ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕਰ ਕੇਂਦਰ ਸਰਕਾਰ ਖਿਲਾਫ ਰੋਸ ਜਾਹਿਰ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਕਿਸਾਨਾਂ ਵੱਲੋਂ ਨਕੋਦਰ ਰੋਡ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਅਰਥੀ ਫੂਕ ਮੁਜਹਾਰਾ ਕੀਤਾ। ਨਾਲ ਹੀ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਉਹ ਦਿੱਲੀ ਬਾਰਡਰ ’ਤੇ ਬੈਠੇ ਹਨ, ਅਤੇ ਕੇਂਦਰ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਗੁਹਾਰ ਲਗਾ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।