ਜਲੰਧਰ: ਸ਼ਹਿਰ ਦੇ ਨਿਊ ਜਵਾਹਰ ਨਗਰ 'ਚ ਇੱਕ ਅਗਜ਼ਨੀ ਦੀ ਘਟਨਾ ਵਾਪਰਨ ਦੀ ਖ਼ਬਰ ਹੈ। ਦੇਰ ਰਾਤ ਇਲਾਕੇ 'ਚ ਸਥਿਤ ਇੱਕ ਕੋਠੀ 'ਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਫ਼ਿਲਹਾਲ ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਜਲੰਧਰ : ਕੋਠੀ 'ਚ ਅੱਗ ਲੱਗਣ ਨਾਲ ਹੋਇਆ ਲੱਖਾਂ ਦਾ ਨੁਕਸਾਨ - ਨਿਊ ਜਵਾਹਰ ਨਗਰ
ਜਲੰਧਰ ਦੇ ਨਿਊ ਜਵਾਹਰ ਨਗਰ ਇਲਾਕੇ 'ਚ ਦੇਰ ਰਾਤ ਇੱਕ ਕੋਠੀ 'ਚ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪੁੱਜ ਕੇ ਅੱਗ ਉੱਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਫਿਲਹਾਲ ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਸ ਮੌਕੇ ਫਾਇਰ ਬ੍ਰਿਗੇਡ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਰਾਤ 11:10 ਵਜੇ ਜਵਾਹਰ ਨਗਰ ਦੇ ਗੁਪਤਾ ਹਾਊਸ 'ਚ ਅੱਗ ਲੱਗਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਉਹ ਤੁਰੰਤ ਮੌਕੇ 'ਤੇ ਪੁੱਜ ਕੇ ਅੱਗ ਬੁਝਾਉਣ 'ਚ ਜੁੱਟ ਗਏ। ਤਕਰੀਬਨ ਤਿੰਨ ਘੰਟਿਆਂ ਦੀ ਕੜੀ ਮਸ਼ਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ।
ਫਾਇਰ ਬ੍ਰਿਗੇਡ ਅਧਿਕਾਰੀ ਦੇ ਮੁਤਾਬਕ ਕੋਠੀ ਦੇ ਮਾਲਕ ਘਰ 'ਚ ਸਾਜੋ ਸਮਾਨ ਤੇ ਸਜਾਵਟੀ ਵਸਤੂਆਂ ਦਾ ਕੰਮ ਕਰਦੇ ਸਨ, ਅੱਗਜ਼ਨੀ ਦੀ ਘਟਨਾ ਦੇ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਫ਼ਿਲਹਾਲ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਅਜੇ ਤੱਕ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ ਹੈ।