ਜਲੰਧਰ : ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਸੂਬਾ ਸਰਕਾਰ ਵੱਲੋਂ ਕਰਫਿਊ ਲਾਇਆ ਗਿਆ ਹੈ ਉੱਥੇ ਹੀ ਲੋੜਵੰਦ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਕਈ ਸਮਾਜਿਤ ਸੰਸਥਾਵਾਂ ਅੱਗੇ ਆ ਰਹੀਆਂ ਹਨ। ਇਸੇ ਕੜੀ 'ਚ ਗੁਰਦੁਆਰਾ ਸਿੰਘ ਸਭਾ ਜਲੰਧਰ ਵੱਲੋਂ ਗੁਰੂ ਕੀ ਗੋਲਕ ਚੋਂ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ।
ਜਲੰਧਰ 'ਚ ਗੁਰੂ ਕੀ ਗੋਲਕ ਚੋਂ ਕੀਤੀ ਜਾ ਰਹੀ ਲੋੜਵੰਦ ਲੋਕਾਂ ਦੀ ਮਦਦ
ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਸੂਬਾ ਸਰਕਾਰ ਵੱਲੋਂ ਕਰਫਿਊ ਲਾਇਆ ਗਿਆ ਹੈ ਉੱਥੇ ਹੀ ਲੋੜਵੰਦ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਕਈ ਸਮਾਜਿਤ ਸੰਸਥਾਵਾਂ ਅੱਗੇ ਆ ਰਹੀਆਂ ਹਨ।
ਸ਼ਹਿਰ ਦੇ ਅਨੂਪ ਨਗਰ 'ਚ ਸਥਿਤ ਗੁਰਦੁਆਰਾ ਸਿੰਘ ਸਭਾ ਵੱਲੋਂ ਲੋੜਵੰਦ ਲੋਕਾਂ ਨੂੰ ਪੈਸੇ ਦੇ ਉਨ੍ਹਾਂ ਦੀ ਮਦਦ ਕੀਤੀ ਗਈ ਹੈ। ਇਸ ਬਾਰੇ ਦੱਸਦੇ ਹੋਏ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨੇ ਕਿਹਾ ਕਿ ਰਾਸ਼ਨ ਦੀ ਮਦਦ ਤਾਂ ਹਰ ਕੋਈ ਕਰ ਰਿਹਾ ਹੈ, ਪਰ ਲੋੜਵੰਦ ਲੋਕਾਂ ਨੂੰ ਆਰਥਿਕ ਮਦਦ ਦਿੱਤੀ ਜਾਣੀ ਜ਼ਰੂਰੀ ਹੈ ਤਾਂ ਜੋ ਆਪਣੀ ਦਵਾਈ ਜਾਂ ਹੋਰ ਜ਼ਰੂਰੀ ਸਾਮਾਨ ਖਰੀਦ ਸਕਣ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਗੋਲਕ ਤੋਂ ਲੋਕਾਂ ਨੂੰ ਆਰਥਿਕ ਮਦਦ ਦੇਣ ਦਾ ਮੁੱਖ ਉਦੇਸ਼ ਹੈ ਕਿ ਉਹ ਆਪਣੀ ਜ਼ਰੂਰਤ ਮੁਤਾਬਕ ਸਾਮਾਨ ਖ਼ਰੀਦ ਸਕਣ। ਸੇਵਾਦਾਰਾਂ ਵੱਲੋਂ ਇਹ ਆਰਥਿਕ ਮਦਦ ਮਹਿਜ ਉਨ੍ਹਾਂ ਨੂੰ ਲੋਕਾਂ ਨੂੰ ਹੀ ਦਿੱਤੀ ਜਾ ਰਹੀ ਹੈ ਜਿਨ੍ਹਾਂ ਨੂੰ ਮੌਜੂਦਾ ਸਮੇਂ 'ਚ ਪੈਸਿਆਂ ਦੀ ਸਖ਼ਤ ਲੋੜ ਹੈ।