ਜਲੰਧਰ:ਕਸਬਾ ਗੁਰਾਇਆ ਵਿਖੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਵੱਲੋਂ ਇੱਕ ਜ਼ਿਲ੍ਹਾ ਪੱਧਰੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਲੋਕ ਇਨਸਾਫ਼ ਪਾਰਟੀ ਦੇ ਕਈ ਵਰਕਰਾਂ ਨੇ ਹਿੱਸਾ ਲਿਆ ਅਤੇ ਆਗਮੀ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ। ਇਹ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਸਵੀਰ ਸਿੰਘ ਬੱਗਾ ਦੀ ਅਗਵਾਈ 'ਚ ਹੋਈ।
ਗੁਰਾਇਆ 'ਚ ਲੋਕ ਇਨਸਾਫ਼ ਪਾਰਟੀ ਵੱਲੋਂ ਕੀਤੀ ਗਈ ਅਹਿਮ ਮੀਟਿੰਗ - ਜਲੰਧਰ ਦਾ ਕਸਬਾ ਗੁਰਾਇਆ
ਜਲੰਧਰ ਦੇ ਕਸਬਾ ਗੁਰਾਇਆ ਵਿਖੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਵੱਲੋਂ ਇੱਕ ਜ਼ਿਲ੍ਹਾ ਪੱਧਰੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਲੋਕ ਇਨਸਾਫ਼ ਪਾਰਟੀ ਦੇ ਕਈ ਵਰਕਰਾਂ ਨੇ ਹਿੱਸਾ ਲਿਆ ਅਤੇ ਆਗਮੀ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ।
ਮੀਟਿੰਗ ਦੇ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਰਕਰਾਂ ਨੂੰ ਸਨਮਾਨਤ ਵੀ ਕੀਤੀ ਗਿਆ। ਇਸ ਮੌਕੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਆਗੂ ਗਗਨਦੀਪ ਸੰਨੀ ਅਤੇ ਹਰਜਾਪ ਸਿੰਘ ਗਿੱਲ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ ਤੇ ਅਹੁਦੇਦਾਰੀਆਂ ਵੀ ਦਿੱਤੀਆਂ ਗਈਆਂ।
ਸਨਮਾਨਿਤ ਹੋਏ ਨਵੇਂ ਅਹੁਦੇਦਾਰਾਂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਸੂਬੇ 'ਚ ਲੋਕਾਂ ਨਾਲ ਹੋ ਰਹੇ ਠੱਗੀ ਮਾਮਲਿਆਂ ਤੇ ਵੱਧ ਰਹੇ ਭ੍ਰਿਸ਼ਟਾਚਾਰ ਖਿਲਾਫ ਆਵਾਜ਼ ਬੁਲੰਦ ਕਰਨ ਦੀ ਗੱਲ ਆਖੀ। ਉਨ੍ਹਾਂ ਪਾਰਟੀ ਨੂੰ ਵਧੀਆ ਪੱਧਰ 'ਤੇ ਆਗਮੀ ਵਿਧਾਨ ਸਭਾ ਚੋਣਾਂ ਦੌਰਾਨ ਜਿੱਤ ਦਵਾਉਣ ਦਾ ਵਾਅਦਾ ਕੀਤਾ। ਉਨ੍ਹਾਂ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਦੀ ਗੱਲ ਆਖੀ।