ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਜਲੰਧਰ ਕੇਂਦਰੀ ਸੀਟ (Jallandhar Central Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਜਲੰਧਰ ਕੇਂਦਰੀ (Jallandhar Central Assembly Constituency)
ਜੇਕਰ ਜਲੰਧਰ ਕੇਂਦਰੀ ਸੀਟ ( Jallandhar Central Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ (Congress) ਦੇ ਰਾ ਜਿੰਦਰ ਬੇਰੀ ਮੌਜੂਦਾ ਵਿਧਾਇਕ ਹਨ। ਅਵਤਾਰ ਸਿੰਘ ਜੂਨੀਅਰ 2017 ਵਿੱਚ ਪਹਿਲੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਜਲੰਧਰ ਕੇਂਦਰੀ ਤੋਂ ਦੂਜੀ ਵਾਰ ਚੋਣ ਲੜੀ ਸੀ ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ (SAD)ਦੇ ਉਮੀਦਵਾਰ ਹੈਵੀ ਵੇਟ ਮਨੋਰੰਜਨ ਕਾਲੀਆ ਨੂੰ ਮਾਤ ਦੇ ਦਿੱਤੀ ਸੀ।
ਇਸ ਵਾਰ ਰਾਜਿੰਦਰ ਬੇਰੀ ਕਾਂਗਰਸ ਵੱਲੋਂ ਦੂਜੀ ਵਾਰ ਚੋਣ ਮੈਦਾਨ ਵਿੱਚ ਹਨ ਤੇ ਅਕਾਲੀ-ਬਸਪਾ ਗਠਜੋੜ ਵੱਲੋਂ ਇਹ ਸੀਟ ਅਕਾਲੀ ਦਲ ਦੇ ਖਾਤੇ ਆਈ ਹੈ, ਜਿਸ ਨੇ ਚੰਦਨ ਗਰੇਵਾਲ ਨੂੰ ਉਮੀਦਵਾਰ ਬਣਾਇਆ ਹੈ ਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਉਮੀਦਵਾਰ ਬਦਲ ਕੇ ਰਮਨ ਅਰੋੜਾ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਨੇ ਪਹਿਲੀ ਸੂਚੀ ਵਿੱਚ ਹੀ ਇਥੋਂ ਮਨੋਰੰਜਨ ਕਾਲੀਆ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਮੁਕਾਬਲਾ ਦਿਲਚਸਪ ਬਣਾ ਦਿੱਤਾ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਜਲੰਧਰ ਕੇਂਦਰੀ ਸੀਟ (Jallandhar Central Constituency) ’ਤੇ 68.64 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ (Congress) ਦੇ ਰਾਜਿੰਦਰ ਬੇਰੀ (Rajinder Beri) ਵਿਧਾਇਕ ਚੁਣੇ ਗਏ ਸੀ। ਰਾਜਿੰਦਰ ਬੇਰੀ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ (Shiromani Akali Dal-BJP) ਦੇ ਮਨੋਰੰਜਨ ਕਾਲੀਆ ਨੂੰ ਹਰਾਇਆ ਸੀ। ਜਦੋਂਕਿ ਆਮ ਆਦਮੀ ਪਾਰਟੀ ਦੇ ਡਾਕਟਰ ਸੰਜੀਵ ਸ਼ਰਮਾ (Dr. Sanjiv Sharma) ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਕਾਂਗਰਸ ਦੇ ਰਾਜਿੰਦਰ ਬੇਰੀ ਨੂੰ 55518 ਪਈਆਂ ਸੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਮਨੋਰੰਜਨ ਕਾਲੀਆ ਨੂੰ 31440 ਵੋਟਾਂ ਪਈਆਂ ਸਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਸੰਜੀਵ ਸ਼ਰਮਾ ਨੂੰ 15269 ਵੋਟਾਂ ਪਈਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ