ਜਲੰਧਰ: ਪੰਜਾਬ ਪੁਲਿਸ ਵੱਲੋਂ ਨਸ਼ੇ ਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਜਲੰਧਰ ਦੀ ਦਿਹਾਤੀ ਪੁਲਿਸ ਤੇ ਨਕੋਦਰ ਪੁਲਿਸ ਨੇ ਨਸ਼ਾ ਤਸਰਕੀ ਦੇ ਮਾਮਲੇ 'ਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਵੱਡੀ ਮਾਤਰਾ 'ਚ ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ ਕਾਰਵਾਈ ਜਾਰੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਨਕੋਦਰ ਦੇ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਬੱਸ ਅੱਡਾ ਨੂਰਪੁਰ ਮਲਸੀਆਂ ਰੋਡ 'ਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਨੂੰ ਇੱਕ "i20 PB07AR4390" ਆਉਂਦੀ ਵਿਖਾਈ ਦਿੱਤੀ। ਚੈਕਿੰਗ ਦੌਰਾਨ ਸ਼ੱਕ ਦੇ ਆਧਾਰ 'ਤੇ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਬਰਾਮਦ ਹੋਈ। ਜਿਸ ਨੂੰ ਇੱਕ ਬੋਰੀ ਵਿੱਚ ਪੈਕ ਕਰਕੇ ਲਿਜਾਇਆ ਜਾ ਰਿਹਾ ਸੀ। ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ ਕੁੱਲ 11,500 ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਨੇ ਇਸ ਨੂੰ ਕਬਜ਼ੇ 'ਚ ਲੈ ਲਿਆ ਹੈ।