ਪੰਜਾਬ

punjab

ETV Bharat / city

ਭਾਜਪਾ ਆਗੂ ਤੇ ਸਾਬਕਾ ਵਿਧਾਇਕ ਨੂੰ ਮਿਲਿਆ ਜਾਨੋਂ ਮਾਰਨ ਦੀਆਂ ਧਮਕੀਆਂ, ਮੰਗੀ ਫਿਰੌਤੀ - ਐਫਆਈਆਰ ਦਰਜ

ਜਲੰਧਰ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਡੀ ਭੰਡਾਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਧਮਕੀ ਵਿੱਚ ਕੇਡੀ ਭੰਡਾਰੀ ਕੋਲੋਂ ਕੋਲੋਂ ਪੰਜ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ।

ਭਾਜਪਾ ਆਗੂ ਤੇ ਸਾਬਕਾ ਵਿਧਾਇਕ ਨੂੰ ਮਿਲਿਆ ਜਾਨੋਂ ਮਾਰਨ ਦੀਆਂ ਧਮਕੀਆਂ
ਭਾਜਪਾ ਆਗੂ ਤੇ ਸਾਬਕਾ ਵਿਧਾਇਕ ਨੂੰ ਮਿਲਿਆ ਜਾਨੋਂ ਮਾਰਨ ਦੀਆਂ ਧਮਕੀਆਂ

By

Published : Jun 29, 2022, 8:47 PM IST

ਜਲੰਧਰ: ਪੰਜਾਬ ਵਿੱਚ ਆਏ ਦਿਨ ਵੀਆਈਪੀ ਲੋਕਾਂ ਅਤੇ ਪੁਲਿਸ ਵਾਲਿਆਂ ਨੂੰ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸੇ ਤਰ੍ਹਾਂ ਦੀਆਂ ਧਮਕੀਆਂ ਜਲੰਧਰ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਡੀ ਭੰਡਾਰੀ ਨੂੰ ਵੀ ਆਈਆਂ ਹਨ। ਧਮਕੀ ਵਿੱਚ ਕੇਡੀ ਭੰਡਾਰੀ ਕੋਲੋਂ ਕੋਲੋਂ ਪੰਜ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜੋ:ਵਿਧਾਨ ਸਭਾ ’ਚ ਹੰਗਾਮਾ: ਦਿੱਲੀ ਏਅਰਪੋਰਟ ਤੱਕ ਸਰਕਾਰੀ ਬੱਸਾਂ ਚਲਾਉਣ ’ਤੇ ਵਿਰੋਧੀਆਂ ਨੇ ਘੇਰੀ 'ਆਪ' ਸਰਕਾਰ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਲੰਧਰ ਪੁਲਿਸ ਦੇ ਡੀਸੀਪੀ ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਇਸ ਮਹੀਨੇ ਦੀ 25 ਤੇ 26 ਤਾਰੀਖ ਨੂੰ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੂੰ ਕੁਝ ਨੰਬਰਾਂ ਤੋਂ ਵ੍ਹੱਟਸਐਪ ਕਾਲ ਰਾਹੀਂ ਧਮਕੀਆਂ ਦੇ ਕੇ ਫਿਰੌਤੀ ਮੰਗਣ ਦੇ ਫੋਨ ਆਏ ਹਨ, ਜਿਨ੍ਹਾਂ ਦੀ ਸ਼ਿਕਾਇਤ ਉਨ੍ਹਾਂ ਵੱਲੋਂ ਪੁਲਿਸ ਨੂੰ ਕੀਤੀ ਗਈ ਹੈ।

ਭਾਜਪਾ ਆਗੂ ਤੇ ਸਾਬਕਾ ਵਿਧਾਇਕ ਨੂੰ ਮਿਲਿਆ ਜਾਨੋਂ ਮਾਰਨ ਦੀਆਂ ਧਮਕੀਆਂ

ਡੀਸੀਪੀ ਵੱਲੋਂ ਕਿਹਾ ਗਿਆ ਕਿ ਪੁਲਿਸ ਨੇ ਫਿਲਹਾਲ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ ਅਤੇ ਇਨ੍ਹਾਂ ਨੰਬਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਉਨ੍ਹਾਂ ਲੋਕਾਂ ਤੱਕ ਪਹੁੰਚਿਆ ਜਾ ਜਿਹਨਾਂ ਨੇ ਇਹ ਧਮਕੀਆਂ ਦਿੱਤੀਆਂ ਹਨ, ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਜਾਂਚ ਦੇ ਦੌਰਾਨ ਪਤਾ ਲੱਗਾ ਹੈ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਇਲਾਕੇ ਦੇ ਇੱਕ ਵਿਅਕਤੀ ਜਤਿੰਦਰ ਕੁਮਾਰ ਦਾ ਰੋਲ ਸਾਹਮਣੇ ਆਇਆ ਹੈ।

ਉਨ੍ਹਾਂ ਕਿਹਾ ਕਿ ਜਤਿੰਦਰ ਕੁਮਾਰ ਜਲੰਧਰ ਦਾ ਰਹਿਣ ਵਾਲਾ ਹੈ ਅਤੇ 2000 ਵਿੱਚ ਉਹ ਵਿਦੇਸ਼ ਚਲਾ ਗਿਆ ਸੀ, ਇਸ ਉੱਪਰ ਪਹਿਲੇ ਵੀ ਪਰਿਵਾਰਕ ਹਿੰਸਾ ਦਾ ਮੁਕੱਦਮਾ ਦਰਜ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਜੋ ਐਫਆਈਆਰ ਦਰਜ ਕੀਤੀ ਗਈ ਹੈ ਉਸ ਵਿੱਚ ਜਤਿੰਦਰ ਨੂੰ ਨਾਮਜ਼ਦ ਕੀਤਾ ਗਿਆ ਹੈ। ਜਤਿੰਦਰ ਫਿਲਹਾਲ ਕੈਨੇਡਾ ਵਿਖੇ ਰਹਿ ਰਿਹਾ ਹੈ ਅਤੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਉਹ ਇਸ ਸਾਲ ਥੋੜ੍ਹੇ ਚਿਰ ਲਈ ਪੰਜਾਬ ਆਇਆ ਹੋਇਆ ਸੀ, ਜਿਸ ਦੌਰਾਨ ਉਹ ਥੋੜ੍ਹੇ ਦਿਨ ਜਲੰਧਰ ਵਿੱਚ ਵੀ ਰਿਹਾ ਜਿਥੇ ਉਸ ਨੇ ਇੱਕ ਪਬਲਿਕ ਪਲੇਸ ‘ਤੇ ਕੇਡੀ ਭੰਡਾਰੀ ਨੂੰ ਦੇਖਿਆ ਅਤੇ ਕਿਸੇ ਤਰ੍ਹਾਂ ਉਨ੍ਹਾਂ ਦਾ ਨੰਬਰ ਪਤਾ ਕਰਕੇ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਨਾਲ-ਨਾਲ ਫਿਰੌਤੀ ਲਈ ਵੀ ਵ੍ਹੱਟਸਐਪ ‘ਤੇ ਕਾਲ ਕੀਤੀ ਹੈ।

ਇਹ ਵੀ ਪੜੋ:ਸਿੱਧੂ ਮੂਸੇਵਾਲਾ ਕਤਲ ਮਾਮਲਾ: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਤੋਂ ਪੰਜਾਬ ਲੈ ਕੇ ਆ ਰਹੀ ਹੈ ਪੁਲਿਸ

ABOUT THE AUTHOR

...view details