ਜਲੰਧਰ: ਕੋਰੋਨਾ ਵਾਇਰਸ ਦੇ ਚਲਦੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੇ ਵੀ ਕਈ ਮਾਮਲੇ ਸਾਹਮਣੇ ਆਏ ਹਨ। ਕੁੱਝ ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਆਪਣੇ ਹੀ ਪਰਿਵਾਰਕ ਮੈਂਬਰ ਸਸਕਾਰ ਕਰਨ ਤੋਂ ਇਨਕਾਰ ਕਰਦੇ ਨਜ਼ਰ ਆ ਰਹੇ ਹਨ। ਅਜਿਹੇ 'ਚ ਜਲੰਧਰ ਦੇ ਇੱਕ ਸਮਾਜ ਸੇਵੀ ਨੇ ਇਨਸਾਨੀਅਤ ਨੂੰ ਕਾਇਮ ਰੱਖਦਿਆਂ ਇਹ ਜ਼ਿੰਮੇਵਾਰੀ ਲੈਣ ਦੀ ਪਹਿਲ ਕੀਤੀ ਹੈ।
ਕੋਰੋਨਾ ਪੀੜਤਾਂ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਸਸਕਾਰ ਲਈ ਇਨਕਾਰ ਕੀਤੇ ਜਾਣ ਦੀਆਂ ਘਟਨਾਵਾਂ ਤੋਂ ਦੁੱਖੀ ਹੋ ਕੇ ਸ਼ਹਿਰ ਦੇ ਸਮਾਜ ਸੇਵੀ ਰਾਜੀਵ ਦੁੱਗਲ ਨੇ ਇਹ ਜ਼ਿੰਮੇਵਾਰੀ ਲੈ ਕੇ ਇਨਸਾਨੀਅਤ ਦੀ ਉਦਾਹਰਨ ਪੇਸ਼ ਕੀਤੀ ਹੈ।