ਜਲੰਧਰ: ਜਲੰਧਰ ਪਠਾਨਕੋਟ ਚੌਕ ਨਜ਼ਦੀਕ ਫਲਾਂ ਦੀਆਂ ਦੋ ਦੁਕਾਨਾਂ ਨੂੰ ਅਚਾਨਕ ਅੱਗ ਲੱਗ ਗਈ। ਦੁਕਾਨਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਪੀ.ਸੀ.ਆਰ ਪੁਲਿਸ ਵੀ ਮੌਕੇ 'ਤੇ ਆ ਗਈ। ਪੁਲਿਸ ਵਲੋਂ ਅੱਗ ਬੁਢਾਉ ਦਸਤੇ ਨੂੰ ਫੋਨ ਕੀਤਾ ਗਿਆ, ਜਿਸ ਤੋਂ ਬਾਅਦ ਅੱਗ ਬੁਢਾਉ ਦਸਤੇ ਦੀਆਂ ਦੋ ਗੱਡੀਆਂ ਮੌਕੇ 'ਤੇ ਪੁੱਜ ਕੇ ਅੱਗ ਬੁਝਾਉਣ 'ਚ ਜੁੱਟ ਗਈਆਂ।
ਇਸ ਘਟਨਾ ਸਬੰਧੀ ਪ੍ਰਵਾਸੀ ਮਾਲਕ ਨੇ ਦੱਸਿਆ ਕਿ ਰਾਤ ਨੂੰ ਉਹ ਦੁਕਾਨ ਬੰਦ ਕਰਕੇ ਆਪਣੇ ਘਰ ਚਲੇ ਗਏ ਸਨ। ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਨੂੰ ਅੱਗ ਲੱਗੀ ਹੋਈ ਹੈ। ਪ੍ਰਵਾਸੀ ਦੁਕਾਨ ਮਾਲਿਕ ਨੇ ਜਾਣਕਾਰੀ ਦਿੱਤੀ ਕਿ ਇਹ ਨਹੀਂ ਪਤਾ ਲੱਗਾ ਸਕਿਆ ਕਿ ਅੱਗ ਕਿਵੇਂ ਲੱਗੀ ਹੈ। ਉਨ੍ਹਾਂ ਸ਼ੱਕ ਜਤਾਇਆ ਕਿ ਕਿਸੇ ਵਲੋਂ ਰੰਜਿਸ਼ ਦੇ ਤਹਿਤ ਦੁਕਾਨ ਨੂੰ ਅੱਗ ਲਗਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੋ ਦੁਕਾਨਾਂ ਅੱਗ ਦੀ ਲਪੇਟ 'ਚ ਆਈਆਂ ਹਨ ਅਤੇ ਉਨ੍ਹਾਂ ਦਾ ਇੱਕ ਲੱਖ ਰੁਪਏ ਤੱਕ ਦਾ ਨੁਕਸਾਨ ਹੋ ਗਿਆ ਹੈ।