ਜਲੰਧਰ : ਸ਼ਹਿਰ ਦੇ ਸ੍ਰੀ ਗੁਰੂ ਰਵਿਦਾਸ ਚੌਕ 'ਚ ਇੱਕ ਦਰਦਨਾਕ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਸਵੇਰ ਦੇ ਸਮੇਂ ਸੈਰ 'ਤੇ ਗਿਆ ਸੀ ਜਿਸ ਵੇਲੇ ਇੱਕ ਤੇਜ਼ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਤੇਜ਼ ਰਫ਼ਤਾਰ ਟਰੱਕ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
ਜਲੰਧਰ 'ਚ ਇੱਕ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਹੈ। ਇਹ ਹਾਦਸਾ ਤੇਜ਼ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਕਾਰਨ ਵਾਪਰਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਮ੍ਰਿਤਕ ਦੀ ਪਛਾਣ 54 ਸਾਲਾ ਜਨਕ ਰਾਜ ਵਜੋਂ ਹੋਈ ਹੈ। ਇਸ ਬਾਰੇ ਦੱਸਦੇ ਹੋਏ ਮ੍ਰਿਤਕ ਦੇ ਪੁੱਤਰ ਸੁਰਿੰਦਰ ਨੇ ਦੱਸਿਆ ਕਿ ਉਸ ਦੇ ਪਿਤਾ ਰੁਜ਼ਾਨਾ ਵਾਂਗ ਹੀ ਸਵੇਰ ਦੇ ਸਮੇਂ ਸੈਰ ਕਰਨ ਲਈ ਗਏ ਸੀ। ਇੱਕ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਉਨ੍ਹਾਂ ਨੂੰ ਟਰੱਕ ਹੇਠਾਂ ਦਰੜ ਦਿੱਤਾ ਜਿਸ ਕਰਕੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਮੁਲਜ਼ਮ ਉੱਤੇ ਜਲਦ ਤੋਂ ਜਲਦ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਬਾਰੇ ਦੱਸਦੇ ਹੋਏ ਥਾਣਾ ਭਾਰਗਵ ਕੈਂਪ ਦੇ ਏਐਸਆਈ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਹਾਦਸੇ ਵਾਲੀ ਥਾਂ ਤੋਂ ਟਰੱਕ ਚਾਲਕ ਦਾ ਟਰੱਕ ਜ਼ਬਤ ਕਰ ਲਿਆ ਹੈ। ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਟਰੱਕ ਡਰਾਈਵਰ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਜਾਰੀ ਹੈ।