ਜਲੰਧਰ: ਸੋਢਲ ਫਾਟਕ 'ਤੇ ਮਾਂ-ਧੀ ਵੱਲੋਂ ਟਰੇਨ ਅੱਗੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਗੇਟਮੈਨ ਨੇ ਦੱਸਿਆ ਕਿ ਮਹਿਲਾ ਆਪਣੀ ਬੱਚੀ ਦੇ ਨਾਲ ਰੇਲਵੇ ਟਰੈਕ ਤੇ ਖੜ੍ਹੀ ਸੀ। ਜਿਵੇਂ ਹੀ ਹਰਿਦੁਆਰ ਤੋਂ ਅੰਮ੍ਰਿਤਸਰ ਜਾਣ ਵਾਲੀ ਟਰੇਨ ਕੋਲ ਆਈ ਤਾਂ ਮਹਿਲਾ ਨੇ ਆਪਣੀ ਬੱਚੀ ਸਮੇਤ ਟਰੇਨ ਅੱਗੇ ਆ ਕੇ ਛਾਲ ਮਾਰ ਦਿੱਤੀ।
ਜਲੰਧਰ: ਮਾਂ-ਧੀ ਨੇ ਟਰੇਨ ਅੱਗੇ ਛਾਲ ਮਾਰ ਕੀਤੀ ਖੁਦਕੁਸ਼ੀ - jalandhar
ਸੋਢਲ ਫਾਟਕ 'ਤੇ ਮਾਂ-ਧੀ ਵੱਲੋਂ ਟਰੇਨ ਅੱਗੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਗੇਟਮੈਨ ਨੇ ਦੱਸਿਆ ਕਿ ਜਿਵੇਂ ਹੀ ਹਰਿਦੁਆਰ ਤੋਂ ਅੰਮ੍ਰਿਤਸਰ ਜਾਣ ਵਾਲੀ ਟਰੇਨ ਕੋਲ ਆਈ ਤਾਂ ਮਹਿਲਾ ਨੇ ਆਪਣੀ ਬੱਚੀ ਸਮੇਤ ਟਰੇਨ ਅੱਗੇ ਆ ਕੇ ਛਾਲ ਮਾਰ ਦਿੱਤੀ।
ਫ਼ੋਟੋ
ਫਿਲਹਾਲ ਦੋਵੇਂ ਮ੍ਰਿਤਕਾ ਦੀ ਪਛਾਣ ਨਹੀਂ ਹੋ ਪਾਈ ਹੈ। ਜੀਆਰਪੀ ਪੁਲਿਸ ਨੇ ਮਾਂ-ਧੀ ਦੀ ਲਾਸ਼ ਨੂੰ ਕਬਜੇ ਵਿੱਚ ਲੈ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਨੇ ਦੱਸਿਆ ਕਿ 7 ਵੱਜੇ ਦੇ ਕਰੀਬ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਮਹਿਲਾ ਨੇ ਆਪਣੀ ਬੱਚੀ ਸਣੇ ਟਰੇਨ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਹੈ, ਮੌਕੇ 'ਤੇ ਪੁੱਜੀ ਜੀਆਰਪੀ ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਦੋਹਾਂ ਦੀ ਸ਼ਨਾਖ਼ਤ ਕਰ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀ ਲਾਸ਼ ਨੂੰ ਸਿਵਲ ਹਸਪਤਾਲ ਭਿਜਵਾ ਦਿੱਤਾ ਹੈ ਅਤੇ ਇਸ 'ਤੇ ਜਾਂਚ ਪੜਤਾਲ ਕਰ ਰਹੀ ਹੈ।