ਚੰਡੀਗੜ੍ਹ: Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਜਲੰਧਰ ਛਾਉਣੀ (Jallandhar Cant Assembly Constituency) ’ਤੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ (Pargat Singh) ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...
ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਦਾ ਮਹੌਲ ਮਘ ਚੁੱਕਾ ਹੈ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਜਲੰਧਰ ਛਾਉਣੀ ਸੀਟ (Jallandhar Cant Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਜਲੰਧਰ ਛਾਉਣੀ (Jallandhar Cant Assembly Constituency)
ਜੇਕਰ ਜਲੰਧਰ ਛਾਉਣੀ ਸੀਟ (Jallandhar Cant Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ ਦੇ ਪਰਗਟ ਸਿੰਘ (Pargat Singh) ਮੌਜੂਦਾ ਵਿਧਾਇਕ ਹਨ। ਭਾਰਤੀ ਹਾਕੀ ਟੀਮ ਦੇ ਕਪਤਾਨ ਰਹਿਣ ਉਪਰੰਤ ਦੋ ਵਾਰ ਪੰਜਾਬ ਦੇ ਡਾਇਰੈਕਟਰ ਸਪੋਰਟਸ ਰਹੇ ਪਰਗਟ ਸਿੰਘ 2017 ਵਿੱਚ ਪਹਿਲੀ ਵਾਰ ਇਥੋਂ ਵਿਧਾਇਕ ਬਣੇ ਸੀ। ਉਨ੍ਹਾਂ ਨੇ ਕਪੂਰਥਲਾ ਤੋਂ ਪਹਿਲੀ ਵਾਰ ਚੋਣ ਲੜੀ ਸੀ ਤੇ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਸਰਬਜੀਤ ਸਿੰਘ ਮੱਕੜ ਨੂੰ ਮਾਤ ਦੇ ਦਿੱਤੀ ਸੀ।
ਇਸ ਵਾਰ ਕਾਂਗਰਸ ਵੱਲੋਂ ਪਰਗਟ ਸਿੰਘ ਹੀ ਉਮੀਦਵਾਰ ਹਨ, ਜਦੋਂਕਿ ਅਕਾਲੀ ਦਲ ਨੇ ਘਰ ਵਾਪਸੀ ਕਰਨ ਵਾਲੇ 10 ਸਾਲ ਪੁਰਾਣੇ ਚਿਹਰੇ ਜਗਬੀਰ ਸਿੰਘ ਬਰਾੜ ਨੂੰ ਉਮੀਦਵਾਰ ਬਣਾਇਆ ਹੈ। ਆਮ ਆਦਮੀ ਪਾਰਟੀ ਨੇ ਸੁਰਿੰਦਰ ਸਿੰਘ ਸੋਢੀ ਨੂੰ ਉਮੀਦਵਾਰ ਬਣਾਇਆ ਹੈ, ਜਦੋਂਕਿ ਭਾਜਪਾ-ਪੀਐਲਸੀ-ਅਕਾਲੀ ਦਲ ਸੰਯੁਕਤ ਵੱਲੋਂ ਉਮੀਦਵਾਰ ਐਲਾਨਿਆ ਜਾਣਾ ਬਾਕੀ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਜਲੰਧਰ ਛਾਉਣੀ ਸੀਟ (Jallandhar Cant Constituency) ’ਤੇ 68.83 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ ਦੇ ਪਰਗਟ ਸਿੰਘ (Pargat Singh) ਵਿਧਾਇਕ ਚੁਣੇ ਗਏ ਸੀ। ਪਰਗਟ ਸਿੰਘ ਨੇ ਉਸ ਸਮੇਂ ਅਕਾਲੀ ਭਾਜਪਾ ਗਠਜੋੜ (SAD-BJP) ਦੇ ਸਰਬਜੀਤ ਸਿੰਘ ਮੱਕੜ (Sarabjit Singh) ਨੂੰ ਮਾਤ ਦਿੱਤੀ ਸੀ। ਜਦੋਂਕਿ ਆਮ ਆਦਮੀ ਪਾਰਟੀ ਦੇ ਹਰਕ੍ਰਿਸ਼ਨ ਸਿੰਘ ਵਾਲੀਆ (Harkrishan Singh Walia) ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਰਾਣਾ ਗੁਰਜੀਤ ਸਿੰਘ ਨੂੰ 59349 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਅਕਾਲੀ-ਭਾਜਪਾ ਉਮੀਦਵਾਰ ਸਰਬਜੀਤ ਸਿੰਘ ਮੱਕੜ ਰਹੇ ਸੀ, ਉਨ੍ਹਾਂ ਨੂੰ 30225 ਵੋਟਾਂ ਪਈਆਂ ਸੀ ਤੇ ਆਮ ਆਦਮੀ ਪਾਰਟੀ ਦੇ ਹਰਕ੍ਰਿਸ਼ਨ ਸਿੰਘ ਵਾਲੀਆ ਨੂੰ 25912 ਵੋਟਾਂ ਹਾਸਲ ਹੋਈਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ