ਜਲੰਧਰ : ਰੇਲਵੇ ਸਟੇਸ਼ਨ ਨੇੜੇ ਲਕੜ ਵਾਲੇ ਪੁੱਲ ਨੇੜੇ ਇੱਕ ਬਜ਼ੁਰਗ ਵਿਅਕਤੀ ਦੇ ਜ਼ਖ਼ਮੀ ਹਾਲਤ 'ਚ ਮਿਲਣ ਦੀ ਖ਼ਬਰ ਹੈ। ਇਸ ਬਜ਼ੁਰਗ ਵਿਅਕਤੀ ਦੀ ਲੱਤ ਵੱਢੀ ਹੋਈ ਸੀ। ਜ਼ਖਮੀ ਨੂੰ ਜ਼ੇਰੇ ਇਲਾਜ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਬਾਰੇ ਦੱਸਦੇ ਹੋਏ ਐਂਬੂਲੈਂਸ ਚਾਲਕ ਕਰਤਾਰ ਸਿੰਘ ਨੇ ਦੱਸਿਆ ਕਿ ਉਸ ਨੂੰ ਜੀਆਰਪੀ ਥਾਣੇ ਤੋਂ ਫੋਨ ਆਇਆ ਸੀ, ਕਿ ਸਟੇਸ਼ਨ ਦੇ ਇੱਕ ਵਿਅਕਤੀ ਦਾ ਐਕਸੀਡੈਂਟ ਹੋ ਗਿਆ ਹੈ ਤੇ ਉਸ ਦੀ ਹਾਲਤ ਗੰਭੀਰ ਹੈ। ਇਸ ਨੂੰ ਉਹ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਪਰ ਉਸ ਦਾ ਨਾਂਅ-ਪਤਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।
ਰੇਲ ਹਾਦਸੇ ਦਾ ਸ਼ਿਕਾਰ ਹੋਇਆ ਬਜ਼ੁਰਗ ਵਿਅਕਤੀ ਸਿਵਲ ਹਸਪਤਾਲ ਦੀ ਡਾਕਟਰ ਹਰਲੀਨ ਕੌਰ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੀ ਉਮਰ 60 ਸਾਲ ਤੋਂ ਵੱਧ ਹੈ। ਉਨ੍ਹਾਂ ਦੱਸਿਆ ਕਿ ਰੇਲਗੱਡੀ ਦੀ ਚਪੇਟ 'ਚ ਆਉਣ ਕਾਰਨ ਬਜ਼ੁਰਗ ਵਿਅਕਤੀ ਦੀ ਲੱਤ ਪੂਰੀ ਤਰ੍ਹਾਂ ਕੱਟ ਗਈ ਹੈ। ਉਨ੍ਹਾਂ ਦੀ ਟੀਮ ਵੱਲੋਂ ਉਸ ਦਾ ਇਲਾਜ ਜਾਰੀ ਹੈ, ਤੇ ਅਜੇ ਵੀ ਜ਼ਖ਼ਮੀ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਸ ਘਟਨਾ ਬਾਰੇ ਦੱਸਦੇ ਹੋਏ ਜੀਆਰਪੀ ਥਾਣੇ ਦੇ ਏਐੱਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਇੱਕ ਬਜ਼ੁਰਗ ਵਿਅਕਤੀ ਰੇਲਗੱਡੀ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਇਸ ਹਾਦਸੇ 'ਚ ਉਸ ਦੀ ਇੱਕ ਲੱਟ ਕੱਟ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਜ਼ਖਮੀ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਵਿਅਕਤੀ ਦੇ ਇਲਾਜ ਤੋਂ ਬਾਅਦ ਉਸ ਦੇ ਬਿਆਨ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।