ਜਲੰਧਰ: ਦਿੱਲੀ ਦੀ ਆਮ ਆਮਦੀ ਪਾਰਟੀ ਵੱਲੋਂ ਕਿਸਾਨਾਂ ਨੂੰ ਪ੍ਰਦੂਸ਼ਨ ਦਾ ਜਿੰਮੇਵਾਰ ਦੱਸਿਆ ਜਾਂਦਾ ਹੈ ਜਿਸ ਨੂੰ ਲੈ ਕੇ ਪੰਜਾਬ ਦੀਆਂ ਵਿਰੋਧੀ ਧਿਰਾਂ ਵੱਲੋਂ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸਵਾਲ ਕੀਤੇ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪਹਿਲਾਂ ਕਈ ਵਾਰ ਕਿਹਾ ਗਿਆ ਹੈ ਦਿੱਲੀ ਵਿੱਚ ਧੂਆਂ ਅਤੇ ਪ੍ਰਦੂਸ਼ਨ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਕਰਕੇ ਹੁੰਦਾ ਹੈ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਵੀ ਬਣ ਗਈ ਹੈ ਅਤੇ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਆਪ ਸਰਕਾਰ ਨੂੰ ਇਸ ਦਾ ਹੱਲ ਕੀਤਾ ਜਾਵੇ।
ਇਸ ਮਾਮਲੇ ਉੱਤੇ ਗੱਲ ਕਰਦਿਆਂ ਜਲੰਧਰ ਵਿੱਚ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਜਨਰਲ ਸੈਕਟਰੀ ਰਾਜੇਸ਼ ਬਾਘਾ, ਅਕਾਲੀ ਦਲ ਦੇ ਬੁਲਾਰੇ ਗੁਰਦੇਵ ਸਿੰਘ ਭਾਟੀਆ ਅਤੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਪਰਗਟ ਸਿੰਘ ਹੁਣ ਆਮ ਆਦਮੀ ਪਾਰਟੀ ਨੂੰ ਇਹੀ ਪੁੱਛਦੇ ਹੋਏ ਨਜ਼ਰ ਆ ਰਹੇ ਨੇ ਕਿ ਕੀ ਹੁਣ ਵੀ ਦਿੱਲੀ ਸਰਕਾਰ ਪੰਜਾਬ ਨੂੰ ਦਿੱਲੀ ਵਿੱਚ ਹੋਣ ਵਾਲੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਏਗੀ। ਹਾਲਾਂਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੁਪਰੀਮ ਕੋਰਟ ਤਕ ਵੱਲੋਂ ਇਹ ਕਿਹਾ ਜਾ ਚੁੱਕਿਆ ਹੈ ਕਿ ਦਿੱਲੀ ਵਿੱਚ ਪ੍ਰਦੂਸ਼ਣ ਦਾ ਕਾਰਨ ਸਿਰਫ਼ ਪਰਾਲੀ ਜ਼ੁਲਮ ਕਰਕੇ ਉੱਡਦਾ ਧੂੰਆਂ ਹੀ ਨਹੀਂ ਇਸ ਦੇ ਹੋਰ ਵੀ ਕਈ ਕਾਰਨ ਹਨ।