ਆਵਾਰਾ ਪਸ਼ੂਆਂ ਦੀ ਵੱਧਦੀ ਸਮੱਸਿਆ ਕਾਰਨ ਲੋਕ ਪਰੇਸ਼ਾਨ
ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਵੱਧਦੀ ਜਾ ਰਹੀ ਹੈ। ਇਸ ਕਾਰਨ ਆਏ ਦਿਨ ਸੜਕ ਹਾਦਸੇ ਹੁੰਦੇ ਰਹਿੰਦੇ ਹਨ। ਸ਼ਹਿਰ ਦੇ ਮੇਅਰ ਨੇ ਜਲਦ ਹੀ ਇਸ ਸਮੱਸਿਆ ਨੂੰ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ।
ਆਵਾਰਾ ਪਸ਼ੂਆਂ ਦੀ ਵੱਧਦੀ ਸਮੱਸਿਆ ਕਾਰਨ ਲੋਕ ਪਰੇਸ਼ਾਨ
ਜਲੰਧਰ: ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਘੱਟਣ ਦੀ ਬਜਾਏ ਵੱਧਦੀ ਜਾਣ ਕਾਰਨ ਆਏ ਦਿਨ ਸੜਕ ਹਾਦਸੇ ਹੁੰਦੇ ਹਨ। ਇਨ੍ਹਾਂ ਹਾਦਸਿਆਂ ਵਿੱਚ ਕਈ ਲੋਕ ਗੰਭੀਰ ਜ਼ਖ਼ਮੀ ਹੋਏ ਹਨ ਅਤੇ ਕਈ ਲੋਕਾਂ ਦੀਆਂ ਜਾਨਾਂ ਵੀ ਜਾ ਚੁੱਕਿਆ ਹਨ।
ਇਸ ਬਾਰੇ ਈਟੀਵੀ ਦੀ ਟੀਮ ਨੇ ਜਲੰਧਰ ਦੇ ਨੈਸ਼ਨਲ ਹਾਈਵੇ ਅਤੇ ਸਬਜ਼ੀ ਮੰਡੀ ਰੋਡ ਦਾ ਦੌਰਾ ਕੀਤਾ ਅਤੇ ਇਸ ਬਾਰੇ ਸ਼ਹਿਰ ਦੇ ਮੇਯਰ ਨਾਲ ਗੱਲਬਾਤ ਕੀਤੀ।
ਈਟੀਵੀ ਉੱਤੇ ਗੱਲਬਾਤ ਕਰਦੇ ਹੋਏ ਸ਼ਹਿਰ ਦੇ ਮੇਯਰ ਜਗਦੀਸ਼ ਰਾਜਾ ਨੇ ਦੱਸਿਆ ਕਿ ਪਸ਼ੂਆਂ ਨੂੰ ਫੜਨ ਦੇ ਲਈ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਮਸ਼ੀਨਾਂ ਨੂੰ ਸਹੀ ਕਰਵਾਇਆ ਜਾ ਰਿਹਾ ਹੈ ਅਤੇ ਜਲਦ ਹੀ ਪਸ਼ੂਆਂ ਨੂੰ ਫੜ੍ਹਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਜਲਦ ਹੀ ਇਸ ਸਮੱਸਿਆ ਦਾ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ।