ਜਲੰਧਰ: ਕੈਪਟਨ ਸਰਕਾਰ ਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆ ਦੀ ਇੱਕ ਵਾਰ ਪੀਰ ਤੋਂ ਫੂਕ ਨਿਕਲਦੀ ਨਜ਼ਰ ਆ ਰਹੀ ਹੈ। ਕਸਬਾ ਗੁਰਾਇਆ ਦੇ ਨਜ਼ਦੀਕੀ ਪਿੰਡ ਜੰਡ ਦੇ ਵਾਸੀ ਲੰਬੇ ਸਮੇਂ ਤੋਂ ਪੀਣ ਵਾਲੇ ਸਾਫ਼ ਪਾਣੀ ਨੂੰ ਤਰਸ ਰਹੇ ਹਨ। ਜਿਸ ਕਰਕੇ ਇਨ੍ਹਾਂ ਲੋਕਾਂ ਦਾ ਜਨ-ਜੀਵਨ ਬਹੁਤ ਪ੍ਰਭਾਵਿਤ ਹੋ ਰਿਹਾ ਹੈ, ਤੇ ਇਨ੍ਹਾਂ ਨੂੰ ਅੱਤ ਦੀ ਗਰਮੀ ਵਿੱਚ ਪਾਣੀ ਨਾਲ ਮਿਲਣ ਕਰਕੇ ਬਹੁਤ ਵੱਡੀਆ-ਵੱਡੀਆਂ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਲੋਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਇਨ੍ਹਾਂ ਲੋਕਾਂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਕਿਹਾ ਅੱਜ ਦੇ ਯੁੱਗ ਵਿੱਚ ਪੰਜਾਬ ਵਰਗੇ ਸੂਬੇ ਵਿੱਚ ਪੀਣ ਵਾਲੇ ਪਾਣੀ ਲਈ ਲੋਕਾਂ ਦਾ ਤਰਸਣਾ ਬਹੁਤ ਮੰਦ ਭਾਗਾ ਹੈ। ਨਾਲ ਹੀ ਇਨ੍ਹਾਂ ਲੋਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਦੇ ਇਲਜ਼ਾਮ ਲਾਏ ਹਨ।
ਲੋਕਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਪੰਜਾਬ ਦਾ ਬਿਲਕੁਲ ਵੀ ਵਿਕਾਸ ਨਹੀਂ ਹੋਇਆ। ਇਨ੍ਹਾਂ ਲੋਕਾਂ ਨੇ ਮੁੱਖ ਮੰਤਰੀ ‘ਤੇ ਘਰ-ਘਰ ਨੌਕਰੀ ਦੀ ਥਾਂ ਘਰ-ਘਰ ਪਾਣੀ ਦੀ ਮੰਗ ਕੀਤੀ ਹੈ। ਤਾਂ ਜੋਂ ਪਾਣੀ ਪੀ ਕੇ ਲੋਕਾਂ ਜਿਉਦੇ ਰਹਿ ਸਕਣ।