ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਫ਼ਗਵਾੜਾ ਸੀਟ (Phagwara Assembly Constituency) ਦੀ ਗੱਲ ਕੀਤੀ ਜਾਵੇ, ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਫ਼ਗਵਾੜਾ (Phagwara Assembly Constituency)
ਜੇਕਰ ਫ਼ਗਵਾੜਾ ਸੀਟ (Phagwara Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ (Balwinder Singh Dhaliwal) ਮੌਜੂਦਾ ਵਿਧਾਇਕ ਹਨ। ਬਲਵਿੰਦਰ ਸਿੰਘ ਧਾਲੀਵਾਲ 2019 ਦੀ ਜਿਮਨੀ ਚੋਣ ਵਿੱਚ ਪਹਿਲੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਫਗਵਾੜਾ ਤੋਂ ਪਹਿਲੀ ਚੋਣ ਲੜੀ ਸੀ ਤੇ ਭਾਜਪਾ ਦੇ ਉਮੀਦਵਾਰ ਰਾਜੇਸ਼ ਬਾਘਾ ਨੂੰ ਵੱਡੇ ਫਰਕ ਨਾਲ ਮਾਤ ਦਿੱਤੀ ਸੀ। ਇਸ ਵਾਰ ਬਲਵਿੰਦਰ ਸਿੰਘ ਧਾਲੀਵਾਲ ਦੂਜੀ ਵਾਰ ਚੋਣ ਲੜਨਗੇ, ਕਾਂਗਰਸ ਨੇ ਉਨ੍ਹਾਂ ਨੂੰ ਮੁੜ ਉਮੀਦਵਾਰ ਬਣਾਇਆ ਹੈ।
ਧਾਲੀਵਾਲ ਦੇ ਸਾਹਮਣੇ ਇਸ ਵਾਰ ਆਮ ਆਦਮੀ ਪਾਰਟੀ ਤੋਂ ਜੋਗਿੰਦਰ ਸਿੰਘ ਮਾਨ ਹਨ, ਜੋ ਕਿ ਇਸੇ ਸੀਟ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਉਂਜ ਇਸ ਸੀਟ ’ਤੇ ਭਾਜਪਾ ਅਤੇ ਬਸਪਾ ਦਾ ਵੀ ਖਾਸਾ ਪ੍ਰਭਾਵ ਹੈ। ਭਾਜਪਾ ਨੇ ਅਜੇ ਆਪਣਾ ਉਮੀਦਵਾਰ ਨਹੀਂ ਐਲਾਨਿਆ ਹੈ ਪਰ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਪ ਇਥੋਂ ਚੋਣਮੈਦਾਨ ਵਿੱਚ ਕੁੱਦ ਪਏ ਹਨ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਫ਼ਗਵਾੜਾ ਸੀਟ ਤੋਂ (Phagwara Constituency) ’ਤੇ 72.85 ਫੀਸਦ ਵੋਟਿੰਗ ਹੋਈ ਸੀ ਤੇ ਭਾਜਪਾ (SAD-BJP) ਦੇ ਸੋਮ ਪ੍ਰਕਾਸ਼ (Som Parkash) ਵਿਧਾਇਕ ਚੁਣੇ ਗਏ ਸੀ। ਸੋਮ ਪ੍ਰਕਾਸ਼ ਨੇ ਉਸ ਸਮੇਂ ਕਾਂਗਰਸ (Congress) ਦੇ ਜੋਗਿੰਦਰ ਸਿੰਘ ਮਾਨ (Joginder Singh Maan) ਨੂੰ ਮਾਤ ਦਿੱਤੀ ਸੀ। ਜਦੋਂਕਿ ਆਪ (AAP) ਦੇ ਉਮੀਦਵਾਰ ਜਰਨੈਲ ਸਿੰਘ ਨੰਗਲ (Jarnail Singh Nangal) ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਭਾਜਪਾ ਦੇ ਉਮੀਦਵਾਰ ਸੋਮ ਪ੍ਰਕਾਸ਼ ਨੂੰ 45,479 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਕਾਂਗਰਸ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਦੂਜੇ ਨੰਬਰ’ਤੇ ਰਹੇ ਸੀ, ਉਨ੍ਹਾਂ ਨੂੰ 43,470 ਵੋਟਾਂ ਪਈਆਂ ਸੀ ਤੇ ਆਪ ਦੇ ਜਰਨੈਲ ਸਿੰਘ ਨੰਗਲ ਨੂੰ 32,274 ਵੋਟਾਂ ਹਾਸਲ ਹੋਈਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ