ਜਲੰਧਰ: ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀ ਪਹਿਲ ਤੋਂ ਬਾਅਦ ਹਜ਼ਾਰਾਂ ਸਿੱਖ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪੰਜਾਬ ਪਰਤ ਰਹੇ ਹਨ। ਅਜਿਹੀ ਸਥਿਤੀ 'ਚ ਸ਼ਰਧਾਲੂਆਂ ਨੂੰ ਵੱਖ-ਵੱਖ ਥਾਵਾਂ ਉੱਤੇ ਕੁਆਰੰਟੀਨ ਕੀਤਾ ਗਿਆ ਹੈ।
ਸ੍ਰੀ ਹਜ਼ੂਰ ਸਾਹਿਬ ਤੋਂ ਜਲੰਧਰ ਪਰਤੇ ਸ਼ਰਧਾਲੂਆਂ ਨੇ ਖੋਲ੍ਹੀ ਸਰਕਾਰ ਦੇ ਪ੍ਰਬੰਧਾਂ ਦੀ ਪੋਲ
ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀ ਪਹਿਲ ਤੋਂ ਬਾਅਦ ਹਜ਼ਾਰਾਂ ਸਿੱਖ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪੰਜਾਬ ਪਰਤ ਰਹੇ ਹਨ। ਅਜਿਹੀ ਸਥਿਤੀ 'ਚ ਸ਼ਰਧਾਲੂਆਂ ਨੂੰ ਵੱਖ-ਵੱਖ ਥਾਵਾਂ ਉੱਤੇ ਕੁਆਰੰਟੀਨ ਕੀਤਾ ਗਿਆ ਹੈ।
ਸ਼ਹਿਰ ਦੇ ਮੈਰੀਟੋਰੀਅਸ ਸਕੂਲ 'ਚ ਬਣਾਏ ਗਏ ਕੋਵਿਡ ਸੈਂਟਰ 'ਚ ਸ੍ਰੀ ਹਜ਼ੂਰ ਸਾਹਿਬ 190 ਸ਼ਰਧਾਲੂ ਪਰਤੇ ਹਨ। ਸਰਕਾਰ ਵੱਲੋਂ ਇਥੇ ਲੋੜੀਂਦਾ ਸਹੂਲਤਾਂ ਤੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਸ਼ਰਧਾਲੂਆਂ 'ਚ ਕਾਫੀ ਰੋਸ ਹੈ। ਇਸ ਦੇ ਚਲਦੇ ਸ਼ਰਧਾਲੂਆਂ ਵੱਲੋਂ ਇੱਕ ਵੀਡੀਓ ਰਾਹੀਂ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਖੋਲੀ ਗਈ ਹੈ।
ਸ਼ਰਧਾਲੂਆਂ ਵੱਲੋਂ ਵੀਡੀਓ ਰਾਹੀਂ ਇਹ ਦੱਸਿਆ ਜਾ ਰਿਹਾ ਹੈ ਕਿ ਉਹ ਇੱਥੇ ਮੁਢਲੀ ਸਹੂਤਲਾਂ ਤੋਂ ਵੀ ਵਾਂਝੇ ਹਨ। ਉਨ੍ਹਾਂ ਨੂੰ ਇੱਥੇ ਸਹੀ ਖਾਣਾ ਆਦਿ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਹਿਜ ਦਾਅਵੇ ਕਰ ਰਹੀ ਹੈ ਪਰ ਸਰਕਾਰ ਵੱਲੋਂ ਸ਼ਰਧਾਲੂਆਂ ਨਾਲ ਮਾੜਾ ਵਿਵਹਾਰ ਕੀਤਾ ਜਾ ਰਿਹਾ ਹੈ। ਸ਼ਰਧਾਲੂਆਂ ਵੱਲੋਂ ਜਲਦ ਤੋਂ ਜਲਦ ਕੋਵਿਡ-19 ਦੀ ਸਕ੍ਰੀਨਿੰਗ ਕਰਕੇ ਉਨ੍ਹਾਂ ਨੂੰ ਘਰ ਭੇਜੇ ਜਾਣ ਦੀ ਮੰਗ ਕੀਤੀ ਗਈ ਹੈ।