ਜਲੰਧਰ: ਕੋਰੋਨਾ ਦੇ ਚੱਲਦਿਆਂ ਸਰਕਾਰ ਵਲੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ। ਜਿਸ ਨੂੰ ਲੈਕੇ ਸਰਕਾਰ ਵਲੋਂ ਵੀਕਐਂਡ ਕਰਫਿਊ ਲਗਾਇਆ ਗਿਆ ਹੈ, ਉਥੇ ਹੀ ਦੁਕਾਨਾਂ ਖੋਲ੍ਹਣ ਅਤੇ ਬੰਦ ਰੱਖਣ ਨੂੰ ਲੈਕੇ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਸਰਕਾਰ ਵਲੋਂ SPA CENTER ਨੂੰ ਲੈਕੇ ਵੀ ਹਦਾੲਤਾਂ ਜਾਰੀ ਕੀਤੀਆਂ ਹਨ।
ਜਿਸ ਦੇ ਚੱਲਦਿਆਂ ਜਲੰਧਰ 'ਚ ਪੁਲਿਸ ਵਲੋਂ ਅਰਬਨ ਅਸਟੇਟ 'ਚ ਸਥਿਤ ਸਪਾ ਸੈਂਟਰ 'ਚ ਛਾਪੇਮਾਰੀ ਕੀਤੀ ਗਈ, ਜਿਸ 'ਚ ਹਦਾਇਤਾਂ ਦੀ ਉਲੰਘਣਾ ਦੇ ਚੱਲਦਿਆਂ ਪੁਲਿਸ ਵਲੋਂ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਡਿਪਟੀ ਕਮਿਸ਼ਨਰ ਦੇ ਹੁਕਮਾਂ 'ਤੇ ਕੋਰੋਨਾ ਦੇ ਚੱਲਦਿਆਂ ਸਖ਼ਤੀ ਵਰਤੀ ਜਾ ਰਹੀ ਹੈ।
SPA CSPA CENTRE 'ਚ ਪੁਲਿਸ ਦੀ ਛਾਪੇਮਾਰੀ, ਅੱਠ ਦੀ ਕੀਤੀ ਗ੍ਰਿਫ਼ਤਾਰੀENTRE 'ਚ ਪੁਲਿਸ ਦੀ ਛਾਪੇਮਾਰੀ, ਹਦਾਇਤਾਂ ਦੀ ਕੀਤੀ ਜਾ ਰਹੀ ਸੀ ੳਲੰਘਣਾ ਇਹ ਵੀ ਪੜ੍ਹੋ:ACCIDENT:ਦੇਰ ਰਾਤ ਹੋਇਆ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ
ਉਨ੍ਹਾਂ ਦੱਸਿਆ ਕਿ ਸਪਾ ਸੈਂਟਰ 'ਚ ਕੋਰੋਨਾ ਨਿਯਮਾਂ ਦੀ ਉਲੰਘਣਾ ਦੇ ਚੱਲਦਿਆਂ ਛਾਪੇਮਾਰੀ ਕੀਤੀ ਗਈ ਸੀ, ਜਿਸ 'ਚ ਛੇ ਕੁੜੀਆਂ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਪਾ ਸੈਂਟਰ ਵਲੋਂ ਡੀ.ਸੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:'ਲਾਹੌਲ ਦੇ ਆਲੂ ਦੇ ਬੀਜਾਂ 'ਤੇ ਪੰਜਾਬ ਦੀਆਂ ਕੰਪਨੀਆਂ ਦਾ ਕਬਜ਼ਾ, ਕਿਸਾਨਾਂ ਨੂੰ ਬਿਜਾਈ ਲਈ ਨਹੀਂ ਮਿਲ ਰਿਹਾ ਬੀਜ'