ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਨਕੋਦਰ ਸੀਟ (Nakodar Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਨਕੋਦਰ (Nakodar Assembly Constituency)
ਜੇਕਰ ਨਕੋਦਰ ਸੀਟ (Nakodar Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਗੁਰਪ੍ਰਤਾਪ ਸਿੰਘ ਵਡਾਲਾ (Gurpartap Singh Wadala Singh) ਮੌਜੂਦਾ ਵਿਧਾਇਕ ਹਨ। ਗੁਰਪ੍ਰਤਾਪ ਸਿੰਘ ਵਡਾਲਾ 2017 ਵਿੱਚ ਦੂਜੀ ਵਾਰ ਲਗਾਤਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਨਕੋਦਰ ਤੋਂ ਦੂਜੀ ਵਾਰ ਚੋਣ ਲੜੀ ਸੀ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਣ ਸਿੰਘ ਹੇਅਰ ਨੂੰ ਮਾਤ ਦੇ ਦਿੱਤੀ ਸੀ। ਇਸ ਵਾਰ ਗੁਰਪ੍ਰਤਾਪ ਸਿੰਘ ਵਡਾਲਾ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਹਨ ਤੇ ਉਨ੍ਹਾਂ ਸਾਹਮਣੇ ਇਸ ਵਾਰ ਆਮ ਆਦਮੀ ਪਾਰਟੀ ਵੱਲੋਂ ਇੰਦਰਜੀਤ ਕੌਰ ਮਾਨ ਮੈਦਾਨ ਵਿੱਚ ਹਨ ਤੇ ਅਜੇ ਕਾਂਗਰਸ ਨੇ ਆਪਣਾ ਉਮੀਦਵਾਰ ਨਹੀਂ ਐਲਾਨਿਆ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਨਕੋਦਰ ਸੀਟ (Nakodar Constituency) ’ਤੇ 77.47 ਫੀਸਦ ਵੋਟਿੰਗ ਹੋਈ ਸੀ ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ (SAD-BJP) ਦੇ ਗੁਰਪ੍ਰਤਾਪ ਸਿੰਘ ਵਡਾਲਾ (Gurpartap Singh Wadala) ਵਿਧਾਇਕ ਚੁਣੇ ਗਏ ਸੀ। ਗੁਰਪ੍ਰਤਾਪ ਸਿੰਘ ਵਡਾਲਾ ਨੇ ਉਸ ਸਮੇਂ ਆਮ ਆਦਮੀ ਪਾਰਟੀ (AAP) ਦੇ ਸਰਵਣ ਸਿੰਘ ਹੇਅਰ (Sarwan Singh Hayer) ਨੂੰ ਮਾਤ ਦਿੱਤੀ ਸੀ। ਜਦੋਂਕਿ ਕਾਂਗਰਸ ਦੇ ਜਗਬੀਰ ਸਿੰਘ ਬਰਾੜ (Jagbir Singh Brar) ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ 56241 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਣ ਸਿੰਘ ਹੇਅਰ ਰਹੇ ਸੀ, ਉਨ੍ਹਾਂ ਨੂੰ 37834 ਵੋਟਾਂ ਪਈਆਂ ਸੀ ਤੇ ਕਾਂਗਰਸ ਦੇ ਜਗਬੀਰ ਸਿੰਘ ਬਰਾੜ ਨੂੰ 35633 ਵੋਟਾਂ ਹਾਸਲ ਹੋਈਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਅਕਾਲੀ-ਭਾਜਪਾ ਗਠਜੋੜ (SAD-BJP) ਨੂੰ ਸਭ ਤੋਂ ਵੱਧ 39.53 ਫੀਸਦ ਵੋਟ ਸ਼ੇਅਰ ਰਿਹਾ, ਜਦੋਂਕਿ ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ 26.59 ਰਿਹਾ ਸੀ ਤੇ ਕਾਂਗਰਸ (Congress) ਨੂੰ 25.04 ਫੀਸਦੀ ਵੋਟ ਸ਼ੇਅਰ ਮਿਲਿਆ ਸੀ।
2012 ਵਿਧਾਨ ਸਭਾ ਦੇ ਚੋਣ ਨਤੀਜੇ