ਪੰਜਾਬ

punjab

ETV Bharat / city

ਸੜਕ ਹਾਦਸੇ 'ਚ ਗਈ ਪੰਜਾਬ ਪੁਲਿਸ ਦੇ ਏਐਸਆਈ ਅਧਿਕਾਰੀ ਦੀ ਜਾਨ - ਫਗਵਾੜਾ ' ਚ ਸੜਕ ਹਾਦਸਾ

ਫ਼ਗਵਾੜਾ ਵਿੱਚ ਇੱਕ ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਿਸ ਦੇ ਇੱਕ ਏਐਸਆਈ ਅਧਿਕਾਰੀ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਸੜਕ ਹਾਦਸਾ ਫ਼ਗਵਾੜਾ ਦੇ ਸ਼ੂਗਰ ਮਿਲ ਚੌਕ ਨੇੜੇ ਵਾਪਰਿਆ। ਇਹ ਹਾਦਸਾ ਇੱਕ ਯਾਤਰੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਟੱਕਰ ਹੋਣ ਨਾਲ ਵਾਪਰਿਆ। ਪੁਲਿਸ ਵੱਲੋਂ ਮੌਕੇ ਤੋਂ ਫ਼ਰਾਰ ਬੱਸ ਡਰਾਈਵਰ ਦੀ ਭਾਲ ਜਾਰੀ ਹੈ।

ਫੋਟੋ

By

Published : Nov 25, 2019, 10:58 AM IST

ਫ਼ਗਵਾੜਾ: ਫ਼ਗਵਾੜਾ ਦੇ ਸ਼ੂਗਰ ਮਿੱਲ ਚੌਕ ਦੇ ਨੇੜੇ ਸ਼ਾਮ ਵੇਲੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸਾ ਇੱਕ ਯਾਤਰੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਟੱਕਰ ਹੋਣ ਕਾਰਨ ਹੋਇਆ। ਇਸ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਇੱਕ ਏਐਸਆਈ ਅਧਿਕਾਰੀ ਦੀ ਮੌਤ ਹੋ ਗਈ।

ਵੀਡੀਓ

ਜਾਣਕਾਰੀ ਮੁਤਾਬਕ ਸ਼ਾਮ ਵੇਲੇ ਪੰਜਾਬ ਪੁਲਿਸ ਦਾ ਏਐਸਆਈ ਅਧਿਕਾਰੀ ਆਪਣੀ ਪਤਨੀ ਨਾਲ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਮੋਟਰਸਾਈਕਲ 'ਤੇ ਜਾ ਰਹੇ ਸਨ। ਜਦੋਂ ਉਹ ਫ਼ਗਵਾੜਾ ਦੇ ਸ਼ੂਗਰ ਮਿੱਲ ਚੌਂਕ ਨੇੜੇ ਜੀਟੀ ਰੋਡ ਪਹੁੰਚੇ, ਤਾਂ ਉੱਥੇ ਪਿਛੋਂ ਆ ਰਹੀ ਯਾਤਰੀ ਬੱਸ ਨੇ ਹੋਰ ਸਵਾਰੀਆਂ ਲੈਣ ਦੀ ਜਲਦਬਾਜ਼ੀ ਵਿੱਚ ਜ਼ੋਰਦਾਰ ਟੱਕਰ ਮਾਰੀ। ਇਸ ਮੌਕੇ ਏਐਸਆਈ ਅਧਿਕਾਰੀ ਦੀ ਅਤੇ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਰਾਹਗੀਰਾਂ ਦੀ ਮਦਦ ਨਾਲ ਦੋਹਾਂ ਨੂੰ ਫ਼ਗਵਾੜਾ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ। ਇਥੇ ਡਾਕਟਰਾਂ ਵੱਲੋਂ ਏਐਸਆਈ ਅਧਿਕਾਰੀ ਬਲਵਿੰਦਰ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਉਨ੍ਹਾਂ ਦੀ ਪਤਨੀ ਨੂੰ ਜ਼ੇਰੇ ਇਲਾਜ ਹਸਪਤਾਲ 'ਚ ਰੱਖਿਆ ਗਿਆ ਹੈ।

ਹੋਰ ਪੜ੍ਹੋ: ਅਣਪਛਾਤੇ ਵਿਅਕਤੀਆਂ ਨੇ 16 ਸਾਲਾ ਮੁੰਡਾ ਜਿਉਂਦਾ ਸਾੜਿਆ

ਪੁਲਿਸ ਵੱਲੋਂ ਰਾਹਗੀਰਾਂ ਅਤੇ ਜਾਣਕਾਰੀ ਦੇ ਆਧਾਰ 'ਤੇ ਬੱਸ ਡਰਾਈਵਰ ਉੱਤੇ ਮਾਮਲਾ ਦਰਜ ਕਰ ਲਿਆ ਗਿਆ। ਪੁਲਿਸ ਵੱਲੋਂ ਫ਼ਰਾਰ ਬੱਸ ਡਰਾਈਵਰ ਦੀ ਭਾਲ ਜਾਰੀ ਹੈ।

ABOUT THE AUTHOR

...view details