ਜਲੰਧਰ: ਆਏ ਦਿਨ ਪੰਜਾਬ ਪੁਲਿਸ (Punjab Police) ਵੱਲੋਂ ਲੋਕਾਂ ਦੇ ਨਾਲ ਬਦਸਲੂਕੀ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਏਦਾਂ ਦਾ ਹੀ ਇੱਕ ਮਾਮਲਾ ਜਲੰਧਰ ਦੀ ਬਸਤੀ ਬਾਵਾ ਦੇ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿਥੇ ਮਹਿੰਦਰ ਕੁਮਾਰ ਨਾਮ ਦੀ ਇੱਕ ਅਪਾਹਜ ਵਿਅਕਤੀ ਨਾਲ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੀਸੀਟੀਵੀ ਫੂਟੇਜ਼ ਦੀ ਸਾਹਮਣੇ ਆਈ ਹੈ ਜਿਸ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਪੁਲਿਸ ਅਧਿਕਾਰੀ ਅਪਾਹਜ ਵਿਅਕਤੀ ਨਾਲ ਕੁੱਟਮਾਰ ਕਰ ਰਿਹਾ ਹੈ।
Punjab Police: ASI ਨੇ ਅਪਾਹਜ ਵਿਅਕਤੀ ਨਾਲ ਕੀਤੀ ਕੁੱਟਮਾਰ ਇਹ ਵੀ ਪੜੋ: ਸਹੁਰਾ ਪਰਿਵਾਰ ਨੇ ਨੂੰਹ ’ਤੇ ਲਗਾਏ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ
ਪੀੜਤ ਨੇ ਸ਼ਿਕਾਇਤ ਦਿੰਦੇ ਕਿਹਾ ਕਿ ਬਸਤੀ ਬਾਵਾ ਖੇਲ ਦੇ ਏਐਸਆਈ ਰਘੁਬੀਰ ਸਿੰਘ ਨੇ ਉਸਦੇ ਨਾਲ ਕੁੱਟਮਾਰ ਕੀਤੀ ਹੈ। ਮਹਿੰਦਰ ਕੁਮਾਰ ਦਾ ਕਹਿਣਾ ਹੈ ਕਿ ਉਹ 90 ਫੀਸਦ ਅਪਾਹਜ ਹੈ ਅਤੇ ਆਪਣੇ ਭਰਾ ਦੇ ਨਾਲ ਮਿਲ ਕੇ ਕੂੜਾ ਕਰਕਟ ਇਕੱਠਾ ਕਰ ਕੇ ਘਰ ਦਾ ਗੁਜ਼ਾਰਾ ਕਰਦਾ ਹੈ। ਆਪਣੀ ਸ਼ਿਕਾਇਤ ਵਿੱਚ ਉਸ ਨੇ ਕਿਹਾ ਕਿ ਕੁਝ ਸਮਾਂ ਪਹਿਲੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਉਸ ਦੇ ਭਰਾ ’ਤੇ ਇੱਕ ਝੂਠਾ ਮੁਕੱਦਮਾ ਦਰਜ ਕੀਤਾ ਸੀ ਜਿਸ ਵਿੱਚ ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।
ਮਹਿੰਦਰ ਕੁਮਾਰ ਦੇ ਮੁਤਾਬਿਕ ਅਪ੍ਰੈਲ ਦੇ ਮਹੀਨੇ ਵਿੱਚ ਬਸਤੀ ਬਾਵਾ ਖੇਲ ਥਾਣੇ ਦੀ ਏਸੀ ਰਘੁਬੀਰ ਸਿੰਘ ਉਸ ਦੇ ਕੋਲ ਆਇਆ ਅਤੇ ਉਸ ਦੇ ਭਰਾ ਬਾਰੇ ਪੁੱਛਣ ਲੱਗਾ ਜਿਸ ਬਾਰੇ ਉਸ ਨੂੰ ਕੋਈ ਜਾਣਕਾਰੀ ਨਹੀਂ ਸੀ ਜਿਸ ਤੋਂ ਬਾਅਦ ਉਹ ਉਸ ਨਾਲ ਕੁੱਟਮਾਰ ਕਰਨ ਲੱਗਾ ਤੇ ਉਸ ਤੋਂ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਵੀ ਕੀਤੀ।
ਉਥੇ ਹੀ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਡੀਸੀਪੀ ਗੁਰਮੀਤ ਸਿੰਘ ਨੇ ਰਘੁਵੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਉਸ ਦੇ ਖ਼ਿਲਾਫ਼ ਡਿਪਾਰਟਮੈਂਟਲ ਇਨਕੁਆਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ: ਤੇਜ਼ ਹਨੇਰੀ ਬਣਿਆ ਕਾਲ, ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ