ਪੰਜਾਬ

punjab

ETV Bharat / city

ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਵਰਕਰਾਂ ਨੇ ਕੀਤੀ ਹੜਤਾਲ - ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ

ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਵਰਕਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਹੜਤਾਲ ਸ਼ੁਰੂ ਕੀਤੀ ਗਈ ਹੈ। ਇਹ ਹੜਤਾਲ ਲਗਾਤਾਰ ਤਿੰਨ ਜਾਰੀ ਰਹੇਗੀ। ਪਨਬੱਸ ਵਰਕਰਾਂ ਨੇ ਇਹ ਹੜਤਾਲ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਹੈ।ਉਨ੍ਹਾਂ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ।

ਪੰਜਾਬ ਰੋਡਵੇਜ਼ ਦੇ ਵਰਕਰਾਂ ਨੇ ਕੀਤੀ ਹੜਤਾਲ
ਪੰਜਾਬ ਰੋਡਵੇਜ਼ ਦੇ ਵਰਕਰਾਂ ਨੇ ਕੀਤੀ ਹੜਤਾਲ

By

Published : Mar 11, 2021, 11:03 PM IST

ਜਲੰਧਰ: ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਵਰਕਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਹੜਤਾਲ ਸ਼ੁਰੂ ਕੀਤੀ ਗਈ ਹੈ। ਇਹ ਹੜਤਾਲ ਲਗਾਤਾਰ ਤਿੰਨ ਜਾਰੀ ਰਹੇਗੀ। ਪਨਬੱਸ ਵਰਕਰਾਂ ਨੇ ਇਹ ਹੜਤਾਲ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਹੈ।

ਵਰਕਰਾਂ ਨੇ 12 ਮਾਰਚ ਨੂੰ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠਾਂ ਵੱਡੀ ਰੋਸ ਰੈਲੀ ਕਰਕੇ ਪਟਿਆਲਾ ਜਾ ਕੇ ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪੰਜਾਬ ਰੋੇਡਵੇਜ਼ ਦੇ ਵਰਕਰਾਂ ਨੇ ਜਲੰਧਰ ਬੱਸ ਸਟੈਂਡ ਵਿਖੇ ਰੋੇਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਵੀ ਕੀਤੀ।

ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਵਰਕਰਾਂ ਨੇ ਕੀਤੀ ਹੜਤਾਲ

ਮੀਡੀਆ ਨਾਲ ਗੱਲਬਾਤ ਕਰਦਿਆਂ ਪਨਬੱਸ ਯੂਨੀਅਨ ਦੇ ਵਰਕਰਾਂ ਨੇ ਕਿਹਾ ਕਿ ਉਹ ਸਾਲ 2017 ਤੋਂ ਇਹ ਕਾਨਟਰੈਕਟ ਉੱਤੇ ਇਹ ਨੌਕਰੀਆਂ ਕਰ ਰਹੇ ਹਨ, ਪਰ ਅਜੇ ਤੱਕ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਤੇ ਪੇਅ ਕਮੀਸ਼ਨ ਦੇਣ ਦਾ ਵਾਅਦਾ ਕੀਤਾ ਸੀ। ਚਾਰ ਸਾਲ ਬੀਤ ਜਾਣ ਮਗਰੋਂ ਵੀ ਪੰਜਾਬ ਸਰਕਾਰ ਵੱਲੋਂ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਵਰਕਰਾਂ ਨੇ ਕਿਹਾ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ,ਪਰ ਸਰਕਾਰ ਉਨ੍ਹਾਂ ਵੱਲ ਧਿਆਨ ਨਾ ਦੇ ਕੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ।

ABOUT THE AUTHOR

...view details