ਜਲੰਧਰ: ਸਰਕਾਰ ਨੇ ਜਿਵੇਂ ਹੀ ਕਰਫਿਊ ਵਿੱਚ ਢਿੱਲਾਂ ਦਿੱਤੀਆਂ ਹਨ, ਉਵੇਂ ਹੀ ਅਪਰਾਧ ਵਿੱਚ ਵੀ ਮੁੜ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਜਲੰਧਰ ਵਿੱਚ ਦਿਨ ਦਿਹਾੜੇ ਮੋਟਰਸਾਇਕਲ ਸਵਾਰ ਦੋ ਨੌਜਵਾਨ ਇੱਕ ਮਹਿਲਾ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਪਰਸ ਖੋਹ ਕੇ ਫਰਾਰ ਹੋ ਗਏ।
ਮਹਿਲਾ ਦੀ ਅੱਖਾਂ 'ਚ ਮਿਰਚਾਂ ਪਾ ਮੋਟਰਸਾਈਕਲ ਸਵਾਰਾਂ ਨੇ ਖੋਹਿਆ ਪਰਸ - ਮਹਿਲਾ ਦੀ ਅੱਖਾਂ 'ਚ ਮਿਰਚਾਂ
ਜਲੰਧਰ ਵਿੱਚ ਇੱਕ ਮਹਿਲਾ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਮੋਟਰਸਾਇਕਲ ਸਵਾਰ ਦੋ ਨੌਜਵਾਨ ਪਰਸ ਖੋਹ ਕੇ ਫਰਾਰ ਹੋ ਗਏ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਪੀੜਤ ਮਹਿਲਾ ਅਮਰਜੀਤ ਕੌਰ ਨੇ ਦੱਸਿਆ ਕਿ ਉਹ ਆਪਣੀ ਮਾਤਾ ਨਾਲ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਵਿੱਚ ਕਿਸੇ ਕੰਮ ਆਈ ਸੀ। ਇਸੇ ਦੌਰਾਨ ਉਹ ਨਾਰੀਅਲ ਦਾ ਪਾਣੀ ਪੀਣ ਲਈ ਇੱਕ ਰੇਹੜੀ 'ਤੇ ਰੁਕੀ ਤਾਂ ਪਿੱਛੋਂ ਆਏ ਦੋ ਨੌਜਵਾਨ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਉਸ ਦਾ ਪਰਸ ਖੋਹ ਕੇ ਫਰਾਰ ਹੋ ਗਏ। ਅਮਰਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਰਸ ਵਿੱਚ ਲਗਭਗ 8-9 ਹਜ਼ਾਰ ਦੀ ਨਕਦੀ, ਜ਼ਰੂਰੀ ਦਸਤਾਵੇਜ਼ ਅਤੇ ਮੋਬਾਇਲ ਫੋਨ ਸੀ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਮਹਿਲਾ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਬ-ਇੰਸਪੈਕਟਰ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਮਹਿਲਾ ਦੇ ਬਿਆਨਾਂ ਦੇ ਅਧਾਰ 'ਤੇ ਲੁੱਟ-ਖੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।