ਜਲੰਧਰ: ਇੱਕ ਪਾਸੇ ਜਿਥੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਹਨ ਉਥੇ ਹੀ ਹੁਣ ਬੇਮੌਸਮ ਪਏ ਮੀਂਹ ਅਤੇ ਹਨ੍ਹੇਰੀ ਕਾਰਨ ਉਨ੍ਹਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ। ਮੀਂਹ ਅਤੇ ਹਨ੍ਹੇਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ, ਕਿਉਂਕਿ ਕਣਕ ਦੀ ਫ਼ਸਲ ਵਾਢੀ ਦੇ ਨਜ਼ਦੀਕ ਹੈ ਅਤੇ ਇਸ ਮੌਕੇ ਮੀਂਹ ਅਤੇ ਹਨ੍ਹੇਰੀ ਕਾਰਨ ਕਈ ਥਾਵਾਂ 'ਤੇ ਕਣਕ ਦੀ ਫ਼ਸਲ ਧਰਤੀ ਨਾਲ ਵਿਛ ਗਈ।
ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੂਹਰੀ ਮਾਰ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ਼ ਜਿਥੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਉਥੇ ਹੀ ਹੁਣ ਕੁਦਰਤ ਵੀ ਕਹਿਰ ਬਣ ਕੇ ਆਈ ਹੈ। ਜਿਸ ਕਾਰਨ ਕਿਸਾਨਾਂ ਨੂੰ ਕਣਕ ਦੀ ਵਾਢੀ ਦੀ ਚਿੰਤਾ ਜ਼ਾਹਿਰ ਕੀਤੀ ਹੈ।
ਮੀਂਹ ਅਤੇ ਹਨ੍ਹੇਰੀ ਕਾਰਨ ਕਣਕ ਦੀ ਫ਼ਸਲ ਦਾ ਕਈ ਥਾਵਾਂ 'ਤੇ ਹੋਇਆ ਨੁਕਸਾਨ ਇਸ ਮੌਕੇ ਖੇਤੀਬਾੜੀ ਮਾਹਿਰਾਂ ਦਾ ਕਹਿਣਾ ਇਨ੍ਹਾਂ ਦਿਨਾਂ 'ਚ ਮੀਂਹ ਅਤੇ ਹਨ੍ਹੇਰੀ ਕਾਰਨ ਮੌਸਮ ਖ਼ਰਾਬ ਹੁੰਦਾ ਹੈ, ਜਿਸ ਦੀ ਜਾਣਕਾਰੀ ਵਿਭਾਗ ਅਤੇ ਕਿਸਾਨਾਂ ਨੂੰ ਪਹਿਲਾਂ ਹੀ ਹੁੰਦੀ ਹੈ। ਉਨ੍ਹਾਂ ਦਾ ਕਹਿਣਾ ਕਿ ਜ਼ਿਆਦਾਤਰ ਉਨ੍ਹਾਂ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ ਜਿਨ੍ਹਾਂ ਨੂੰ ਜਿਆਦਾ ਪਾਣੀ ਦਿੱਤਾ ਗਿਆ ਹੋਵੇ।
ਉਨ੍ਹਾਂ ਦਾ ਕਹਿਣਾ ਕਿ ਕਿਸਾਨਾਂ ਨੂੰ ਵੀ ਮੌਸਮ ਸਬੰਧੀ ਪਹਿਲਾਂ ਤੋਂ ਜਾਣਕਾਰੀ ਰੱਖਣੀ ਚਾਹੀਦੀ ਹੈ ਤਾਂ ਜੋ ਫ਼ਸਲ ਨੂੰ ਉਸ ਮੁਤਾਬਿਕ ਪਾਣੀ ਦਿੱਤਾ ਜਾਵੇ। ਉਨ੍ਹਾਂ ਦਾ ਕਹਿਣਾ ਕਿ ਮੀਂਹ ਅਤੇ ਹਨ੍ਹੇਰੀ ਨੂੰ ਨਹੀਂ ਰੋਕਿਆ ਜਾ ਸਕਦਾ ਪਰ ਖੁਦ ਨੂੰ ਜਾਗਰੂਕ ਕਰਕੇ ਖ਼ਰਾਬ ਮੌਸਮ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ:ਪੰਜਾਬ 'ਚ 81% ਕੋਰੋਨਾ ਮਾਮਲਿਆਂ 'ਚ ਯੂ ਕੇ ਸਟ੍ਰੇਨ ਦੀ ਪੁਸ਼ਟੀ, ਸੀ.ਐੱਮ ਦੀ ਪੀ.ਐੱਮ ਨੂੰ ਅਪੀਲ