ਪੰਜਾਬ

punjab

ETV Bharat / city

ਕੇਂਦਰ ਵੱਲੋਂ ਰਵਿਦਾਸ ਮੰਦਰ ਦੀ ਮੁੜ ਉਸਾਰੀ ਦੇ ਫ਼ੈਸਲੇ ਦਾ ਵਿਜੈ ਸਾਂਪਲਾ ਨੇ ਕੀਤਾ ਸੁਆਗਤ - ਰਵਿਦਾਸ ਮੰਦਰ ਦੀ ਮੁੜ ਉਸਾਰੀ

ਨਵੀਂ ਦਿੱਲੀ ਦੇ ਤੁਗ਼ਲਕਾਬਾਦ 'ਚ ਡੀਡੀਏ ਵੱਲੋਂ ਰਵਿਦਾਸ ਮੰਦਰ ਢਾਹੁਣ ਦੇ ਮਾਮਲੇ ਸਬੰਧੀ ਕੇਂਦਰ ਸਰਕਾਰ ਨੇ ਆਪਣਾ ਫ਼ੈਸਲਾ ਸੁਪਰੀਮ ਕੋਰਟ ਨੂੰ ਦੱਸਿਆ ਹੈ। ਕੇਂਦਰ ਸਰਕਾਰ ਵੱਲੋਂ ਮੁੜ ਉਸ ਥਾਂ ਉੱਤੇ ਮੰਦਰ ਦੀ ਉਸਾਰੀ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਮੰਦਰ ਦੀ ਮੁੜ ਉਸਾਰੀ ਨੂੰ ਲੈ ਕੇ ਸਾਬਕਾ ਕੈਬਿਨੇਟ ਮੰਤਰੀ ਵਿਜੈ ਸਾਂਪਲਾ ਨੇ ਪ੍ਰੈਸ ਕਾਨਫਰੰਸ ਕੀਤੀ।

ਫੋਟੋ

By

Published : Oct 19, 2019, 11:36 AM IST

ਜਲੰਧਰ : ਦਿੱਲੀ ਦੇ ਤੁਗ਼ਲਕਾਬਾਦ ਵਿੱਚ ਰਵਿਦਾਸ ਮੰਦਰ ਢਾਹੁਣ ਤੋਂ ਬਾਅਦ ਉਸ ਥਾਂ ਉੱਤੇ ਮੁੜ ਮੰਦਰ ਦੀ ਉਸਾਰੀ ਲਈ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਸਬੰਧ ਆਪਣੀ ਸਹਿਮਤੀ ਪ੍ਰਗਟਾਈ ਹੈ।

ਵੀਡੀਓ

ਸਾਬਕਾ ਕੈਬਿਨੇਟ ਮੰਤਰੀ ਵਿਜੈ ਸਾਂਪਲਾ ਨੇ ਜਲੰਧਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਕਰਦਿਆਂ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰਵਿਦਾਸ ਮੰਦਰ ਨੂੰ ਜ਼ਮੀਨ ਦੇਣ ਦੀ ਗੱਲ ਕਹੀ ਹੈ। ਸਾਂਪਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਰਵਿਦਾਸ ਮੰਦਰ ਲਈ ਜ਼ਮੀਨ ਦਿੱਤੇ ਜਾਣ ਦੀ ਵੀ ਗੱਲ ਆਖੀ।

ਇਹ ਵੀ ਪੜ੍ਹੋ : ਰਵਿਦਾਸ ਮੰਦਿਰ ਢਾਹੁਣ ਦਾ ਮਾਮਲਾ: ਤੁਗਲਕਾਬਾਦ ਵਿੱਚ ਹੀ ਬਣੇਗਾ ਰਵਿਦਾਸ ਮੰਦਿਰ

ਵਿਜੈ ਸਾਂਪਲਾ ਨੇ ਦੱਸਿਆ ਕਿ ਮੰਦਰ ਦੀ ਉਸਾਰੀ ਦਾ ਕੰਮ ਜਲਦੀ ਸੰਭਵ ਹੋ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਮੰਦਰ ਵਿੱਚ ਪਹਿਲੇ ਤੋਂ ਵੱਡੇ ਸਰੋਵਰ ਤਿਆਰ ਕੀਤੇ ਜਾਣਗੇ ਅਤੇ ਇਸ ਵਿੱਚ ਗੁਰੂ ਰਵਿਦਾਸ ਜੀ ਦੀ ਵੱਡੀ ਮੂਰਤੀ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਨਾਂਅ ਉੱਤੇ ਹੀ ਰਵਿਦਾਸ ਕੁੰਢ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਦਰ ਵਿੱਚ ਸਮਾਧੀਆਂ ਦੀ ਵੀ ਮੁੜ ਉਸਾਰੀ ਹੋਵੇਗੀ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਵਚਨਬੱਧਤਾ ਨਿਭਾਏ ਜਾਣ ਦੀ ਗੱਲ ਕਰਦਿਆਂ ਰਵਿਦਾਸ ਸਮਾਜ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੇ ਬਹਿਕਾਵੇ 'ਚ ਨਾ ਆਉਣ ਦੀ ਅਪੀਲ ਕੀਤੀ ਹੈ।

ABOUT THE AUTHOR

...view details