ਜਲੰਧਰ: ਸੰਸਦ ਮੈਂਬਰ ਸੰਤੋਖ਼ ਸਿੰਘ ਚੌਧਰੀ ਨੇ ਅੱਜ ਸ਼ਹਿਰ ਦੇ ਗੁਰੂ ਨਾਨਕਪੁਰਾ ਇਲਾਕੇ 'ਚ ਬਣੇ ਅੰਡਰਪਾਸ ਰੇਲਵੇ ਬ੍ਰਿਜ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਜਿੰਦਰ ਬੇਰੀ, ਮੇਅਰ ਜਗਦੀਸ਼ ਰਾਜਾ ਸਣੇ ਕਈ ਸਿਆਸੀ ਆਗੂ ਤੇ ਸਰਕਾਰੀ ਅਧਿਕਾਰੀ ਮੌਜੂਦ ਰਹੇ।
ਸੰਤੋਖ ਸਿੰਘ ਚੌਧਰੀ ਨੇ ਕਿਹਾ ਕਿ ਇਸ ਅੰਡਪਾਸ ਬ੍ਰਿਜ ਬਣਨ ਨਾਲ ਸ਼ਹਿਰ ਵਾਸੀਆਂ ਦੀ ਟ੍ਰੈਫਿਕ ਸਬੰਧੀ ਸਮੱਸਿਆ ਦੂਰ ਹੋ ਜਾਵੇਗੀ। ਇਹ ਰੇਲਵੇ ਅੰਡਰਬ੍ਰਿਜ 2.60 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ।
ਰੇਲਵੇ ਅੰਡਰਬ੍ਰਿਜ ਦਾ ਉਦਘਾਟਨ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਸਦ ਸੰਤੋਖ਼ ਸਿੰਘ ਚੌਧਰੀ ਨੇ ਕਿਹਾ ਕਿ ਜਲੰਧਰ ਸੈਂਟਰਲ ਦੇ ਹਲਕੇ ਦੇ ਨੇੜਲੇ ਇਲਾਕੇ ਦੇ ਲੋਕਾਂ ਨੂੰ ਟ੍ਰੈਫਿਕ ਤੇ ਅੰਡਰਪਾਸ ਦੀ ਸਮੱਸਿਆ ਸੀ। ਸ਼ਹਿਰ ਵਾਸੀਆਂ ਦੀ ਇਹ ਸਮੱਸਿਆ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਬਣੀ ਹੋਈ ਸੀ। ਜਿਸ ਦੇ ਚਲਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਸੰਤੋਖ਼ ਸਿੰਘ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਵਾਸੀਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਗੁਰੂ ਨਾਨਕਪੁਰਾ ਇਲਾਕੇ 'ਚ ਅੰਡਰਪਾਸ ਰੇਲਵੇ ਕ੍ਰਾਸਿੰਗ ਬ੍ਰਿਜ ਤਿਆਰ ਕੀਤਾ ਗਿਆ ਹੈ। ਇਸ ਨੂੰ ਇੱਕ ਸਾਲ ਤੋਂ ਘੱਟ ਸਮੇਂ ਵਿੱਚ ਪੂਰਾ ਕਰ ਲਿਆ ਗਿਆ ਹੈ। ਇਹ ਅੰਡਰਪਾਸ ਰੇਲਵੇ ਕ੍ਰਾਸਿੰਗ ਬ੍ਰਿਜ 2.60 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ।