ਪੰਜਾਬ

punjab

By

Published : Jan 25, 2020, 6:07 PM IST

ETV Bharat / city

ਆਲ ਪਾਰਟੀ ਮੀਟਿੰਗ ਵਿੱਚ ਪਾਸ ਕੀਤਾ ਗਿਆ ਮੱਤਾ ਪੰਜਾਬ ਲਈ ਘਾਤਕ: ਸਿਮਰਜੀਤ ਸਿੰਘ ਬੈਂਸ

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਲ ਪਾਰਟੀ ਮੀਟਿੰਗ ਵਿੱਚ ਪਾਸ ਕੀਤੇ ਗਏ ਮਤੇ ਨੂੰ ਲੈ ਕੇ ਭਾਰੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ।

ਬੈਂਸ ਨੇ ਕੀਤੀ ਕੈਪਟਨ ਵਿਰੁੱਧ ਪ੍ਰੈੱਸ ਕਾਨਫਰੰਸ
ਬੈਂਸ ਨੇ ਕੀਤੀ ਕੈਪਟਨ ਵਿਰੁੱਧ ਪ੍ਰੈੱਸ ਕਾਨਫਰੰਸ

ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਲ ਪਾਰਟੀ ਮੀਟਿੰਗ ਦੌਰਾਨ ਪਾਸ ਕੀਤੇ ਗਏ ਮੱਤੇ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਵਿਰੋਧ 'ਤੇ ਉੱਤਰ ਆਈ ਹੈ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਪਾਣੀਆਂ ਦੇ ਮਸਲੇ ਨੂੰ ਲੈ ਕੇ 10 ਫਰਵਰੀ ਨੂੰ ਦਿੱਲੀ ਵਿੱਚ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

ਬੈਂਸ ਨੇ ਕੀਤੀ ਕੈਪਟਨ ਵਿਰੁੱਧ ਪ੍ਰੈੱਸ ਕਾਨਫਰੰਸ

ਬੈਂਸ ਵੱਲੋਂ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼ ਲਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਉੱਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਆਲ ਪਾਰਟੀ ਮੀਟਿੰਗ ਵਿੱਚ ਪਾਸ ਕੀਤਾ ਗਿਆ ਮੱਤਾ ਪੰਜਾਬ ਲਈ ਬਹੁਤ ਘਾਤਕ ਹੈ। ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ।

ਬੈਂਸ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਕਿਸੇ ਵੀ ਪਾਰਟੀ ਵੱਲੋਂ ਇਸ ਮੱਤੇ ਦਾ ਵਿਰੋਧ ਨਹੀਂ ਕੀਤਾ ਗਿਆ, ਇਸ ਲਈ ਉਹ ਪਾਰਟੀਆਂ ਵੀ ਇਸ ਫੈਸਲੇ ਲਈ ਜ਼ਿੰਮੇਵਾਰ ਹਨ। ਬੈਂਸ ਨੇ ਇਸ ਮੱਤੇ 'ਤੇ ਪੰਜਾਬ ਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਅਸੈਂਬਲੀ ਦੇ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ।

ਇਸ ਦੇ ਨਾਲ ਹੀ ਬੈਂਸ ਵੱਲੋਂ ਦਾਅਵਾ ਕੀਤਾ ਗਿਆ ਕਿ ਹੇਠਾਂ ਜਾ ਰਹੇ ਪਾਣੀ ਨੂੰ ਲੈ ਕੇ ਮਨਿਸਟਰੀ ਆਫ਼ ਜਲ ਸ਼ਕਤੀ ਦੀ ਆਈ ਰਿਪੋਰਟ ਵਿੱਚ ਪੰਜਾਬ ਪੰਜਵੇਂ ਨੰਬਰ 'ਤੇ ਹੈ, ਜੋ ਕਿ ਸੂਬੇ ਦੀ ਇੱਕ ਵੱਡੀ ਤੇ ਗੰਭੀਰ ਸਮੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਮਸਲੇ ਨੂੰ ਲੈ ਕੇ ਮੀਟਿੰਗ ਵਿੱਚ ਕੋਈ ਗੱਲ ਨਹੀਂ ਕੀਤੀ ਗਈ। ਬੈਂਸ ਨੇ ਕਿਹਾ ਕਿ ਇਸ ਨੂੰ ਲੈ ਕੇ ਉਨ੍ਹਾਂ ਦੀ ਪਾਰਟੀ 10 ਫਰਵਰੀ ਨੂੰ ਦਿੱਲੀ ਦੇ ਵਿੱਚ ਦੇਸ਼ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਕੋਠੀ ਦਾ ਘੇਰਾਓ ਕਰੇਗੀ।

ABOUT THE AUTHOR

...view details