ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚ ਰਹੇ ਹਨ ਜਿੱਥੇ ਉਹ ਦਿੱਲੀ ਏਅਰਪੋਰਟ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇਣਗੇ। ਮੁੱਖ ਮੰਤਰੀਆਂ ਦੇ ਦੌਰੇ ਤੋਂ ਪਹਿਲਾਂ ਜਲੰਧਰ ਦੇ ਸ੍ਰੀ ਦੇਵੀ ਤਲਾਬ ਮੰਦਰ ਨੇੜੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਕੰਧਾਂ ਉਪਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ ਜੋ ਕਿ ਬਹੁਤ ਹੀ ਹੈਰਾਨੀਵਾਲੀ ਗੱਲ ਹੈ।
ਇਹ ਵੀ ਪੜੋ:ਦਿੱਲੀ ਏਅਰਪੋਰਟ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਅੱਜ, ਸੀਐਮ ਕੇਜਰੀਵਾਲ ਪਹੁੰਚ ਰਹੇ ਨੇ ਪੰਜਾਬ
ਸੁਰੱਖਿਆ ਦੇ ਬਾਵਜੂਦ ਵਾਪਰੀ ਘਟਨਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਜਲੰਧਰ ਦੌਰੇ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਕੜੀ ਸੁਰੱਖਿਆ ਦਾ ਇੰਤਜ਼ਾਮ ਕੀਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਕਈ ਰੂਟ ਡਾਇਵਰਟ ਕੀਤੇ ਗਏ ਹਨ ਤੇ ਭਾਰੀ ਮਾਤਰਾ ਵਿੱਚ ਪੁਲਿਸ ਦੀ ਡਿਊਟੀ ਲਗਾਈ ਗਈ ਹੈ, ਪਰ ਇਸ ਦੇ ਬਾਵਜੂਦ ਸ੍ਰੀ ਦੇਵੀ ਮੰਦਰ ਦੇ ਨੇੜੇ ਕੰਧਾਂ ਉੱਪਰ ਕਿਸੇ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ ਗਏ ਹਨ।
ਕੰਧਾਂ ਉਪਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਦੋਂ ਸਵੇਰੇ ਲੋਕਾਂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਕੰਧਾਂ ਉੱਤੇ ਲਿਖੇ ਹੋਏ ਦੇਖੇ ਤਾਂ ਫੋਰਨ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਮੌਕੇ ’ਤੇ ਪਹੁੰਚ ਗਈ। ਜਦੋਂ ਇਸ ਸਬੰਧੀ ਪੁਲਿਸ ਅਧਿਕਾਰੀ ਨਾਲ ਗੱਲਬਾਤ ਕਰਨ ਦੀ ਗੱਲ ਕੀਤੀ ਗਈ ਤਾਂ ਉਹਨਾਂ ਨੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।
ਜਲੰਧਰ ਪਹੁੰਚ ਰਹੇ ਹਨ ਮੁੱਖ ਮੰਤਰੀ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ:ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰੇ ਤੋਂ ਪਹਿਲਾਂ ਇਸ ਤਰ੍ਹਾਂ ਕੰਧਾਂ ਉੱਪਰ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਾਣਾ ਕੋਈ ਆਮ ਗੱਲ ਨਹੀਂ ਹੋ ਸਕਦੀ, ਕਿਉਂਕਿ ਆਮ ਤੌਰ ‘ਤੇ ਇਹ ਮੰਨ ਲਿਆ ਜਾਂਦਾ ਹੈ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਇਹ ਕੰਮ ਨੂੰ ਅੰਜਾਮ ਦਿੱਤਾ ਗਿਆ ਹੋਵੇਗਾ, ਪਰ ਦੂਸਰੇ ਪਾਸੇ ਇਹ ਸੂਚਨਾ ਵੀ ਬਹੁਤ ਜ਼ਰੂਰੀ ਹੈ ਕਿ ਇਸ ਤਰ੍ਹਾਂ ਦੀ ਪ੍ਰਵਿਰਤੀ ਵਾਲੇ ਲੋਕ ਜਲੰਧਰ ਵਿਚ ਮੌਜੂਦ ਨੇ ਜੋ ਦੋ ਮੁੱਖ ਮੰਤਰੀ ਦੇ ਜਲੰਧਰ ਆਉਣ ਤੋਂ ਪਹਿਲੇ ਕੰਧਾਂ ਉੱਪਰ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜੋ:ਪੰਜਾਬ ਪੁਲਿਸ ਦੇ ਸ਼ਿਕੰਜ਼ੇ ’ਚ ਲਾਰੈਂਸ ਬਿਸ਼ਨੋਈ, ਸੱਤ ਦਿਨ ਦਾ ਮਿਲਿਆ ਰਿਮਾਂਡ
ਗੁਰਪਤਵੰਤ ਪੰਨੂ ਨੇ ਵੀਡੀਓ ਵੀ ਕੀਤਾ ਜਾਰੀ:ਉਥੇ ਹੀ ਇਸ ਸਬੰਧੀ ਐਸਐਫਜੇ ਦੇ ਮੁੱਖ ਗੁਰਪਤਵੰਤ ਪੰਨੂ ਨੇ ਇੱਕ ਵੀਡੀਓ ਵੀ ਜਾਰੀ ਕੀਤਾ ਹੈ, ਜਿਸ ਵਿੱਚ ਉਸ ਨੇ ਕਿਹਾ ਹੈ ਕਿ ਸਾਰੇ ਖਾਲਿਸਤਾਨ ਦਾ ਸਮਰਥਨ ਕਰਨ ਤਾਂ ਜੋ ਸਾਨੂੰ ਵੱਖਰਾ ਦੇਸ਼ ਮਿਲ ਸਕੇ।