ਪੰਜਾਬ

punjab

ETV Bharat / city

ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ- ਐਮਪੀ ਮਾਨ ਦਾ ਦਿਮਾਗ ਹੋਇਆ...

ਜਲੰਧਰ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਵਰਕਰਾਂ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਐਮਪੀ ਸਿਮਰਜੀਤ ਸਿੰਘ ਮਾਨ ਨੂੰ ਘੇਰਿਆ।

By

Published : Jul 25, 2022, 12:24 PM IST

ਜਲੰਧਰ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ
ਜਲੰਧਰ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ

ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਦੇ ਨਾਲ ਮੁਲਾਕਾਤ ਕਰਨ ਦੇ ਲਈ ਜਲੰਧਰ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਇੱਕ ਨਿੱਜੀ ਹੋਟਲ ਚ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਉਣ ਵਾਲੀਆਂ ਕਾਰਪੋਰੇਸ਼ਨ ਇਲੈਕਸ਼ਨਾਂ ਲਈ ਉਹ ਆਪਣੇ ਵਰਕਰਾਂ ਨੂੰ ਹੱਲਾਸ਼ੇਰੀ ਦੇਣ ਲਈ ਜਲੰਧਰ ਪਹੁੰਚੇ ਸੀ।

ਇਸ ਦੌਰਾਨ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਮੁਹੱਲਾ ਕਲੀਨਿਕਾਂ ’ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਜਿਹੜੀਆਂ ਬਿਲਡਿੰਗਾਂ ਵਿਚ ਉਨ੍ਹਾਂ ਦੀ ਸਰਕਾਰ ਸਮੇਂ ਸੇਵਾ ਕੇਂਦਰ ਬਣਾਏ ਸੀ ਉਹੀ ਬਿਲਡਿੰਗਾਂ ਦੇ ਵਿਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ। ਦਿੱਲੀ ਚ ਵੀ ਆਪ ਵੱਲੋਂ ਮੁਹੱਲਾ ਕਲੀਨਿਕ ਬਣਾਏ ਗਏ ਸੀ ਜੋ ਕਿ ਹੁਣ ਖੰਡਰ ਬਣ ਗਏ ਹਨ।

ਜਲੰਧਰ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ

ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮਤੰਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ’ਚ ਸਰਕਾਰ ਸੀਐੱਮ ਮਾਨ ਵੱਲੋਂ ਨਹੀਂ ਸਗੋਂ ਰਾਘਵ ਚੱਢਾ ਵੱਲੋਂ ਚਲਾਈ ਜਾ ਰਹੀ ਹੈ।

ਦੂਜੇ ਪਾਸੇ ਉਨ੍ਹਾਂ ਨੇ ਭਗਤ ਸਿੰਘ ਨੂੰ ਅੱਤਵਾਦੀ ਕਹਿਣ ’ਤੇ ਸਿਮਰਜੀਤ ਸਿੰਘ ਮਾਨ ਦੇ ਬਿਆਨ ’ਤੇ ਕਿਹਾ ਕਿ ਉਨ੍ਹਾਂ ਨੇ ਜੋ ਵੀ ਕਿਹਾ ਉਹ ਨਿੰਦਣਯੋਗ ਗੱਲ ਹੈ। ਐਮਪੀ ਮਾਨ ਨੂੰ ਇਸ ਤਰ੍ਹਾਂ ਦਾ ਬਿਆਨ ਨਹੀਂ ਦੇਣਾ ਚਾਹੀਦਾ ਸੀ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਬਜ਼ੁਰਗ ਅਤੇ ਉਨ੍ਹਾਂ ਦੇ ਦਿਮਾਗ਼ ਹਿੱਲੇ ਹੋਣ ਦੀ ਗੱਲ ਕਹੀ।

ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਮਨਪ੍ਰੀਤ ਇਆਲੀ ਦੇ ਬਿਆਨ ’ਤੇ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਬਿਆਨ ਹੈ ਉਸ ’ਤੇ ਉਹ ਕੋਈ ਵੀ ਟਿੱਪਣੀ ਨਹੀਂ ਕਰਨਾ ਚਾਹੁੰਦੇ ਹਨ।

ਇਹ ਵੀ ਪੜੋ:ਮੁੜ ਸੁਰਖੀਆਂ ਚ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ, ਕੈਦੀ ਦੀ ਹੋਈ ਮੌਤ, ਪਰਿਵਾਰ ਨੇ ਚੁੱਕੇ ਸਵਾਲ

ABOUT THE AUTHOR

...view details