ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਸੁਲਤਾਨਪੁਰ ਲੋਧੀ ਸੀਟ (Sultanpur Lodhi Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਸੁਲਤਾਨਪੁਰ ਲੋਧੀ (Sultanapur Lodhi Assembly Constituency)
ਜੇਕਰ ਸੁਲਤਾਨਪੁਰ ਲੋਧੀ ਸੀਟ ( Sultanpur Lodhi Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ (Congress) ਦੇ ਨਵਤੇਜ ਚੀਮਾ (Navtej Cheema) ਮੌਜੂਦਾ ਵਿਧਾਇਕ ਹਨ। ਨਵਤੇਜ ਚੀਮਾ 2017 ਵਿੱਚ ਦੂਜੀਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਸੁਲਤਾਨਪੁਰ ਲੋਧੀ ਤੋਂ ਦੂਜੀ ਵਾਰ ਚੋਣ ਲੜੀ ਸੀ ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ (SAD-BJP)ਦੇ ਉਮੀਦਵਾਰ ਹੈਵੀ ਵੇਟ ਉਮੀਦਵਾਰ ਬੀਬੀ ਉਪਿੰਦਰਜੀਤ ਕੌਰ ਮਾਤ ਦੇ ਦਿੱਤੀ ਸੀ।
ਇਸ ਵਾਰ ਨਵਤੇਜ ਚੀਮਾ ਕਾਂਗਰਸ ਵੱਲੋਂ ਤੀਜੀ ਵਾਰ ਚੋਣ ਮੈਦਾਨ ਵਿੱਚ ਹਨ ਤੇ ਅਕਾਲੀ-ਬਸਪਾ ਗਠਜੋੜ ਵੱਲੋਂ ਇਹ ਸੀਟ ਅਕਾਲੀ ਦਲ ਦੇ ਖਾਤੇ ਆਈ ਹੈ, ਜਿਸ ਨੇ ਕੈਪਟਨ ਹਰਮਿੰਦਰ ਸਿੰਘ ਨੂੰ ਉਮੀਦਵਾਰ ਬਣਾਇਆ ਹੈ ਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਉਮੀਦਵਾਰ ਦੁਹਰਾਉਂਦਿਆਂ ਸੱਜਣ ਸਿੰਘ ਚੀਮਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਵੱਡੀ ਗੱਲ ਇਹ ਹੈ ਕਿ ਰਾਣਾ ਗੁਰਜੀਤ ਸਿੰਘ ਨੇ ਆਪਣੇ ਬੇਟੇ ਨੂੰ ਇਥੋਂ ਆਜਾਦ ਤੌਰ ’ਤੇ ਚੋਣ ਮੈਦਾਨ ਵਿੱਚ ਉਤਾਰ ਕੇ ਨਵਤੇਜ ਚੀਮਾ ਨੂੰ ਸਿੱਧੀ ਚੁਣੌਤੀ ਦੇ ਦਿੱਤੀ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਸੁਲਤਾਨਪੁਰ ਲੋਧੀ ਸੀਟ (Sultanpur Lodhi Constituency) ’ਤੇ 76.93 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ (Congress) ਦੇ ਨਵਤੇਜ ਚੀਮਾ (Navtej Cheema) ਵਿਧਾਇਕ ਚੁਣੇ ਗਏ ਸੀ। ਨਵਤੇਜ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ (Shiromani Akali Dal-BJP) ਦੇ ਬੀਬੀ ਉਪਿੰਦਰ ਜੀਤ ਕੌਰ ਨੂੰ ਹਰਾਇਆ ਸੀ। ਜਦੋਂਕਿ ਆਮ ਆਦਮੀ ਪਾਰਟੀ ਦੇ ਸੱਜਣ ਸਿੰਘ ਚੀਮਾ (Sajjan Singh Cheema) ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਕਾਂਗਰਸ ਦੇ ਨਵਤੇਜ ਚੀਮਾ ਨੂੰ 41843 ਪਈਆਂ ਸੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਬੀਬੀ ਉਪਿੰਦਰਜੀਤ ਕੌਰ ਨੂੰ 33681 ਵੋਟਾਂ ਪਈਆਂ ਸਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੱਜਣ ਸਿੰਘ ਚੀਮਾ ਨੂੰ 28017 ਵੋਟਾਂ ਪਈਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ