ਜਲੰਧਰ:ਜ਼ਿਲ੍ਹੇ ’ਚਕੰਟੋਨਮੈਂਟ ਬੋਰਡ ਵਿਖੇ ਸਫ਼ਾਈ ਕਰਮਚਾਰੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਰੀਬ 100 ਦੀ ਗਿਣਤੀ ਦੇ ਵਿੱਚ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇਸ ਧਰਨੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ।
ਇਹ ਵੀ ਪੜੋ: ਕੈਨੇਡਾ: ਰਿਹਾਇਸ਼ੀ ਸਕੂਲ 'ਚੋਂ ਮਿਲੀਆਂ 182 ਬੱਚਿਆਂ ਦੀਆਂ ਕਬਰਾਂ
ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਸਵੇਰ ਤੋਂ ਲੈ ਕੇ ਸ਼ਾਮ ਤਕ ਇਸ ਕਰਕੇ ਮਿਹਨਤ ਕਰਦੇ ਹਨ ਤਾਂ ਕਿ ਉਨ੍ਹਾਂ ਨੂੰ ਮਿਲਣ ਵਾਲੀ ਤਨਖਾਹ ਨਾਲ ਉਹ ਆਪਣਾ ਘਰ ਦਾ ਗੁਜਾਰਾ ਚਲਾ ਸਕਣ, ਪਰ ਆਲਮ ਇਹ ਹੈ ਕਿ ਉਨ੍ਹਾਂ ਨੂੰ 2-2 ਮਹੀਨੇ ਤਨਖ਼ਾਹ ਨਹੀਂ ਮਿਲਦੀ।
ਸਫ਼ਾਈ ਕਰਮਚਾਰੀਆਂ ਵੱਲੋਂ ਕੰਟੋਨਮੈਂਟ ਬੋਰਡ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਉੱਧਰ ਕੰਟੋਨਮੈਂਟ ਬੋਰਡ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਸਾਰੇ ਮੁਲਾਜ਼ਮ ਕੱਚੇ ਤੌਰ ’ਤੇ ਭਰਤੀ ਕੀਤੇ ਗਏ ਹਨ ਅਤੇ ਇਨ੍ਹਾਂ ਦਾ ਸਿੱਧਾ ਲੈਣਦੇਣ ਕੰਟੋਨਮੈਂਟ ਬੋਰਡ ਦੀ ਜਗ੍ਹਾ ਠੇਕੇਦਾਰ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜਦੋਂ ਤੱਕ ਇਨ੍ਹਾਂ ਦੇ ਕੰਮ ਦੀ ਡਿਟੇਲ ਕੰਟੋਨਮੈਂਟ ਬੋਰਡ ਨੂੰ ਨਹੀਂ ਦਿੰਦਾ ਉਦੋਂ ਤੱਕ ਕੰਟੋਨਮੈਂਟ ਬੋਰਡ ਇਨ੍ਹਾਂ ਦੀ ਤਨਖਾਹ ਨਹੀਂ ਜਾਰੀ ਕਰ ਪਾਉਂਦਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੰਟੋਨਮੈਂਟ ਬੋਰਡ ਵੱਲੋਂ ਠੇਕੇਦਾਰ ਨੂੰ ਵਾਰ-ਵਾਰ ਕਿਹਾ ਜਾਂਦਾ ਹੈ ਕਿ ਉਹ ਆਪਣੇ ਕੰਮ ਨੂੰ ਸਮੇਂ ਸਿਰ ਕਰੇ, ਪਰ ਜੋ ਵੀ ਦੇਰੀ ਹੁੰਦੀ ਹੈ ਉਹ ਠੇਕੇਦਾਰ ਵਲੋਂ ਹੁੰਦੀ ਹੈ।
ਇਹ ਵੀ ਪੜੋ: ਹੁਸ਼ਿਆਰਪੁਰ ਪਹੁੰਚੇ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਨੇ ਪਾਈਆਂ ਭਜਾੜਾਂ