ਜਲੰਧਰ: ਫਗਵਾੜਾ ਚੰਡੀਗੜ੍ਹ ਬਾਈਪਾਸ ਵਿਖੇ 20 ਤੋਂ 25 ਕਿਲੇ ਵਿੱਚ ਖੜੀ ਕਣਕ ਦੀ ਫਸਲ ਅਤੇ ਨਾੜ ਨੂੰ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਬਿਜਲੀ ਦੇ ਸ਼ਾਰਟ ਸਰਕਟ ਦੇ ਕਾਰਨ ਇਹ ਭਿਆਨਕ ਅੱਗ ਲੱਗੀ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਇਸ ਬਿਜਲੀ ਦੇ ਸ਼ਾਰਟ ਸਰਕਟ ਕਾਰਨ 17 ਤੋਂ 18 ਖੇਤ ਕਣਕ ਅਤੇ ਨਾੜ ਦੀ ਫਸਲ ਨੂੰ ਅੱਗ ਲੱਗ ਗਈ। ਅੱਗ ਇੰਨ੍ਹੀ ਜਿਆਦਾ ਭਿਆਨਕ ਸੀ ਕਿ ਉਨਾਂ ਦੀ ਜਮੀਨ ਦੇ ਨਾਲ-ਨਾਲ ਹੋਰ ਕਿਸਾਨਾਂ ਦੇ ਖੇਤਾ ‘ਚ ਕਣਕ ਦੀ ਫਸਲ ਅਤੇ ਨਾੜ ਨੂੰ ਵੀ ਅੱਗ ਲੱਗ ਗਈ ਜਿਸ ਕਾਰਨ ਉਨ੍ਹਾਂ ਦਾ ਹਜ਼ਾਰਾ ਰੁਪਏ ਦਾ ਨੁਕਸਾਨ ਹੋ ਗਿਆ।
ਕਣਕ ਅਤੇ ਨਾੜ ਨੂੰ ਲੱਗੀ ਭਿਆਨਕ ਅੱਗ ਇਸ ਦੋਰਾਨ ਇੱਕ ਹੋਰ ਕਿਸਾਨ ਜਗਤਾਰ ਸਿੰਘ ਨੇ ਦੱਸਿਆ ਕਿ ਉਨਾਂ ਨੇ ਵਜੀਦੋਵਾਲ ਨਜਦੀਕ 10 ਖੇਤਾਂ ਚ ਕਣਕ ਬੀਜੀ ਸੀ ਅਤੇ ਉਨਾਂ ਨੂੰ ਸੂਚਨਾ ਮਿਲੀ ਕਿ ਉਨਾਂ ਦੇ 10 ਖੇਤਾਂ ਵਿੱਚੋਂ 6 ਖੇਤਾਂ ਦੀ ਨਾੜ ਨੂੰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਹੈ। ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੇ ਦੱਸਣ ਮੁਤਾਬਿਕ ਉਕਤ ਅੱਗ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਹੈ। ਪੀੜਤ ਕਿਸਾਨਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਹੋਏ ਇਸ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ।
ਉਧਰ ਇਸ ਅੱਗ ਦੀ ਸੂਚਨਾਂ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਫਗਵਾੜਾ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਬੜੀ ਜਦੋ ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਉਨਾਂ ਕਿਹਾ ਕਿ ਇਸ ਅੱਗ ਨਾਲ ਕਿਸੇ ਵੀ ਕਿਸਮ ਦਾ ਜਾਨੀ ਨੁਕਸਾਨ ਨਹੀ ਹੋਇਆ ਅਤੇ ਫਿਲਹਾਲ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।
ਇਹ ਵੀ ਪੜੋ:ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਨੂੰ ਲੈਕੇ ਬਲਬੀਰ ਰਾਜੇਵਾਲ ਦਾ CM ਭਗਵੰਤ ਮਾਨ ’ਤੇ ਵਾਰ !