ਜਲੰਧਰ : ਸ਼ਹਿਰ ਵਿੱਚ ਬਸਤੀ 9 ਦੇ ਗਣੇਸ਼ ਨਗਰ ਇਲਾਕੇ 'ਚ ਨਾਰਥਨ ਸਪੋਰਟਸ ਨਾਮਕ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਸਥਾਨਕ ਲੋਕਾਂ ਮੁਤਾਬਕ ਫੈਕਟਰੀ ਵਿੱਚ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਕਾਰਨ ਫੈਕਟਰੀ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ।
ਜਲੰਧਰ ਦੀ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ
ਜਲੰਧਰ ਦੇ ਬਸਤੀ ਨੌ ਦੇ ਇਲਾਕੇ ਗਣੇਸ਼ ਨਗਰ 'ਚ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵੱਲੋਂ ਅੱਗ ਉੱਤੇ ਬੜੀ ਮਸ਼ਕਤ ਨਾਲ ਕਾਬੂ ਪਾਇਆ ਗਿਆ। ਇਸ ਹਾਦਸੇ ਵਿੱਚ ਅਜੇ ਤੱਕ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਫੋਟੋ
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਮੌਕੇ 'ਤੇ ਪੁਜੀ। ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਕੜੀ ਮਸ਼ਕਤ ਤੋਂ ਬਾਅਦ ਅੱਗ ਉੱਤੇ ਕਾਬੂ ਪਾਇਆ ਗਿਆ। ਫਿਲਹਾਲ ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਮੌਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਪੁਜੇ ਇਲਾਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਦਾ ਕਹਿਣਾ ਹੈ ਕਿ ਬਸਤੀਆਂ ਦਾ ਸਾਰਾ ਇਲਾਕਾ ਸਪੋਰਟਸ ਹੱਬ ਹੈ। ਅਤੇ ਹਰ ਘਰ ਵਿਚ ਕੋਈ ਨਾ ਕੋਈ ਕਿਸੇ ਨਾ ਕਿਸੇ ਤਰ੍ਹਾਂ ਦੇ ਕੈਮੀਕਲ ਦਾ ਇਸਤੇਮਾਲ ਕਰਦਾ ਹੈ ਅਜਿਹੇ ਵਿੱਚ ਇਸ ਇਲਾਕੇ ਵਿੱਚੋਂ ਇੰਡਸਟਰੀ ਨੂੰ ਬਾਹਰ ਕੱਢਣਾ ਬਹੁਤ ਮੁਸ਼ਕਿਲ ਹੈ।