ਜਲੰਧਰ:ਜ਼ਿਲ੍ਹੇ ਵਿੱਚ ਅੱਜ ਸ਼ਨੀਵਾਰ ਫਿਰ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ (Unemployed teachers pass B.Ed.) ਨੇ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ। ਸਵੇਰੇ ਤੜਕੇ ਹੀ ਅਧਿਆਪਕ ਪਰਗਟ ਸਿੰਘ ਦੇ ਘਰ ਦੇ ਬਾਹਰ ਜਾ ਕੇ ਬੈਠ ਗਏ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰਨ ਲੱਗੇ।
ਅਧਿਆਪਕਾਂ ਦਾ ਕਹਿਣਾ ਸੀ ਕਿ ਉਹ ਲਗਾਤਾਰ ਕਈ ਮਹੀਨਿਆਂ ਤੋਂ ਇੱਥੇ ਬੈਠੇ ਨੇ ਪਰ ਸਿੱਖਿਆ ਵਿਭਾਗ ਨੇ ਉਨ੍ਹਾਂ ਨੂੰ ਲਗਾਤਾਰ ਲਾਰੇਬਾਜ਼ੀ ਹੀ ਲਾਈ ਹੈ। ਜਿਸ ਕਰਕੇ ਉਹ ਇੱਕ ਵਾਰ ਫੇਰ ਇਹ ਸਭ ਕਰਨ ਨੂੰ ਮਜ਼ਬੂਰ ਹੋਏ ਹਨ।
ਅਧਿਆਪਕਾਂ ਮੁਤਾਬਕ ਹੁਣ ਜਦ ਚੋਣ ਜ਼ਾਬਤਾ ਲੱਗਣ ਨੂੰ ਕੁਝ ਦਿਨ ਰਹਿ ਗਏ ਹਨ, ਸਿੱਖਿਆ ਵਿਭਾਗ ਸ਼ਾਇਦ ਇਸ ਗੱਲ ਦੀ ਉਡੀਕ ਕਰ ਰਿਹਾ ਹੈ ਕਿ ਕਦ ਚੋਣ ਜ਼ਾਬਤਾ ਲੱਗੇ। ਪਰ ਅਧਿਆਪਕਾਂ ਨੇ ਇਹ ਚਿਤਾਵਨੀ ਦਿੱਤੀ ਹੈ ਕਿ ਜੇ ਚੋਣ ਜ਼ਾਬਤਾ ਤੋਂ ਪਹਿਲੇ ਪਹਿਲੇ ਉਨ੍ਹਾਂ ਦਾ ਮਸਲਾ ਹੱਲ ਨਹੀਂ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।