ਜਲੰਧਰ: ਗੁਰਾਇਆ ਥਾਣੇ ਦੇ ਅਧੀਨ ਪੈਂਦੇ ਪਿੰਡ ਰੁੜਕਾ ਕਲਾਂ ਵਿਖੇ ਇੱਕ ਨੌਜਵਾਨ ਦੀ ਭੇਤਭਰੇ ਹਾਲਾਤਾਂ 'ਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦੀਪਕ ਲੰਗਾਹ ਵਾਸੀ ਨੰਗਲ ਖੇੜਾ ਵਜੋਂ ਹੋਈ ਹੈ। ਦੀਪਕ ਜੋ ਕਿ ਇੱਕ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ। ਪਰਿਵਾਰ ਵਾਲਿਆਂ ਨੇ ਉਸ ਦਾ ਵਿਆਹ 2 ਸਾਲ ਪਹਿਲਾਂ ਪਿੰਡ ਵਿਰਕਾ ਦੀ ਰਹਿਣ ਵਾਲੀ ਸਲਮਾ ਨਾਂਅ ਦੀ ਕੁੜੀ ਨਾਲ ਕਰਵਾ ਦਿੱਤਾ। ਵਿਆਹ ਤੋਂ ਬਾਅਦ ਉਕਤ ਕੁੜੀ ਅਤੇ ਉਸ ਦੇ ਮਾਤਾ-ਪਿਤਾ ਦੀਪਕ ਨਾਲ ਬੁਰੀ ਤਰ੍ਹਾਂ ਨਾਲ ਮਾਰਕੁੱਟ ਕਰਦੇ ਸਨ।
ਪਿੰਡ ਰੁੜਕਾ ਕਲਾਂ 'ਚ ਨੌਜਵਾਨ ਦੀ ਭੇਤਭਰੇ ਹਾਲਾਤਾਂ 'ਚ ਮੌਤ - Rourkela Kalan
ਜਲੰਧਰ ਜ਼ਿਲ੍ਹੇ ਦੇ ਪਿੰਡ ਰੁੜਕਾ ਕਲਾਂ 'ਚ ਇੱਕ ਨੌਜਵਾਨ ਦੀ ਭੇਤਭਰੇ ਹਾਲਾਤਾਂ 'ਚ ਮੌਤ ਹੋ ਗਈ ਹੈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਸਲਮਾ, ਉਸ ਦੀ ਸੱਸ ਤੇ ਸਹੁਰੇ ਦੇ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਪਿੰਡ ਰੁੜਕਾ ਕਲਾਂ 'ਚ ਨੌਜਵਾਨ ਦੀ ਭੇਤਭਰੇ ਹਾਲਾਤਾਂ 'ਚ ਮੌਤ
ਪਰਿਵਾਰ ਵਾਲਿਆਂ ਦਾ ਕਹਿਣ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਨ੍ਹਾਂ ਦਾ ਮੁੰਡਾ ਹਸਪਤਾਲ 'ਚ ਦਾਖ਼ਲ ਹੈ। ਜਦੋਂ ਉਹ ਪੁੱਜੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ।
ਐਸਐਚਓ ਕੇਵਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕ ਦੀ ਪਤਨੀ ਸਲਮਾ, ਉਸ ਦੀ ਸੱਸ ਤੇ ਸਹੁਰੇ ਦੇ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਉਨ੍ਹਾਂ ਨੂੰ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।