ਜੰਲਧਰ: ਪੰਜਾਬ ਵਿੱਚ ਜ਼ੁਰਮ ਰੁਕਣ ਦਾ ਨਾਂਅ ਨਹੀਂ ਲੈ ਰਿਹਾ, ਜਿਸ ਦੇ ਚੱਲਦਿਆਂ ਅੱਜ ਜਲੰਧਰ ਦੇ ਕਸਬੇ ਆਦਮਪੁਰ ਵਿੱਚ ਇੱਕ ਨੌਜਵਾਨ ਦੀ 2 ਵਿਅਕਤੀਆਂ ਵੱਲੋਂ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਨੇ ਆਪਣੇ ਮੂੰਹ ਢਕੇ ਹੋਏ ਸਨ ਤੇ ਸਲੂਨ ਵਿੱਚ ਵੜਦਿਆਂ ਹੀ ਦੋਵਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਘਟਣਾ ਸਬੰਧੀ ਜਾਣਕਾਰੀ ਦਿੰਦਿਆਂ ਆਦਮਪੁਰ ਦੇ ਡੀਐਸਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਣਾ ਆਦਮਪੁਰ ਵਿੱਚ ਜਤਿੰਦਰਾ ਪੈਲੇਸ ਦੇ ਨਜ਼ਦੀਕ ਇੱਕ ਸਲੂਨ ਵਿੱਚ ਵਾਪਰੀ ਜਿੱਥੇ ਦੋ ਨੌਜਵਾਨਾਂ 'ਤੇ ਹਮਲਾ 2 ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ।