ਯੂਥ ਅਕਾਲੀ ਦਲ ਨੇ ਫੂਕਿਆ ਦਿੱਲੀ ਪੁਲਿਸ ਦਾ ਪੁਤਲਾ
ਜਲੰਧਰ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਤੇ ਕੰਪਨੀ ਬਾਗ ਚੌਂਕ ਵਿੱਚ ਦਿੱਲੀ ਪੁਲਿਸ ਦਾ ਪੁਤਲਾ ਵੀ ਸਾੜਿਆ ਗਿਆ। ਇਸ ਦੌਰਾਨ ਅਕਾਲੀ ਵਰਕਰਾਂ ਨੇ ਜਲੰਧਰ ਪੁਲਿਸ ਨੂੰ ਇੱਕ ਪੱਤਰ ਰਾਹੀਂ ਦਿੱਲੀ ਪੁਲਿਸ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ।
ਜਲੰਧਰ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸੇ ਤਹਿਤ ਰੋਸ ਵੱਜੋਂ ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢੀ ਸੀ, ਤੇ ਇਸ ਟਰੈਕਟਰ ਪਰੇਡ ਦੌਰਾਨ ਕਈ ਹਿੰਸਕ ਘਟਨਾਵਾਂ ਵਾਪਰਿਆਂ ਸਨ। ਜਿਸ ਕਾਰਨ ਦਿੱਲੀ ਪੁਲਿਸ ਵੱਲੋਂ ਬੇਕਸੂਰ ਕਿਸਾਨਾਂ ਨੂੰ ਹਿਰਾਸਤ ’ਚ ਲਿਆ ਜਾ ਰਿਹਾ ਹੈ। ਇਥੋਂ ਤੱਕ ਕਿ ਕਿਸਾਨਾਂ ਨਾਲ ਕੁੱਟਮਾਰ ਵੀ ਕੀਤੀ ਜਾ ਰਹੀ ਹੈ। ਜਿਸ ਦੇ ਰੋਸ ਵੱਜੋਂ ਸ਼ਹਿਰ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਤੇ ਕੰਪਨੀ ਬਾਗ ਚੌਂਕ ਵਿੱਚ ਦਿੱਲੀ ਪੁਲਿਸ ਦਾ ਪੁਤਲਾ ਵੀ ਸਾੜਿਆ ਗਿਆ। ਇਸ ਦੌਰਾਨ ਅਕਾਲੀ ਵਰਕਰਾਂ ਨੇ ਜਲੰਧਰ ਪੁਲਿਸ ਨੂੰ ਇੱਕ ਪੱਤਰ ਰਾਹੀਂ ਦਿੱਲੀ ਪੁਲਿਸ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਦਿੱਲੀ ਪੁਲੀਸ ਨੇ ਅੰਮ੍ਰਿਤਧਾਰੀ ਸਿੱਖਾਂ ਦੇ ਨਾਲ ਜੋ ਬਦਸਲੂਕੀ ਕੀਤੀ ਹੈ, ਇਹ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਦਿੱਲੀ ਪੁਲਿਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।