ਜਲੰਧਰ:ਪੰਜਾਬ ਦੇ ਵਿਚ ਕਾਨੂੰਨ ਵਿਵਸਥਾ ਦਾ ਜਿੰਨਾ ਬੁਰਾ ਹਾਲ ਹੋ ਚੁੱਕਾ ਹੈ ਇਹ ਤਾਂ ਸਾਰੇ ਹੀ ਲੋਕਾਂ ਦੇ ਜੱਗ ਜਾਹਿਰ ਹੈ, ਕਾਰਨ ਇਹ ਕਿ ਸੂਬੇ ਦੇ ਵਿਚ ਆਏ ਦਿਨ ਗੋਲੀਆਂ ਚੱਲਣਾ ਅਤੇ ਕਤਲ ਹੋਣਾ ਤਾਂ ਆਮ ਜਹੀ ਗੱਲ ਹੁੰਦੀ ਜਾ ਰਹੀ ਹੈ। ਤਾਜ਼ਾ ਮਾਮਲਾ ਜ਼ਿਲ੍ਹਾ ਜਲੰਧਰ ਦੇ ਗੁਰਾਇਆ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੀਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਮੁਹੰਮਦ ਨਾਂ ਦਾ ਨੌਜਵਾਨ ਗੁਰਾਇਆ ਸ਼ਹਿਰ ਦੇ ਪੋਸਟ ਆਫਿਸ ਰੋਡ ਦਾ ਰਹਿਣ ਵਾਲਾ ਹੈ। ਉਸ ’ਤੇ ਕੁਝ ਵਿਅਕਤੀਆਂ ਨੇ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਹਮਲੇ ਤੋਂ ਬਾਅਦ ਗੰਭੀਰ ਰੂਪ ਦੇ ਵਿਚ ਜਖਮੀ ਹੋਣ ਕਰਨ ਮੁਹੰਮਦ ਨੂੰ ਇੱਕ ਨਿੱਜੀ ਹਸਪਤਾਲ ਦੇ ਵਿਚ ਦਾਖਿਲ ਕਰਵਾਇਆ ਗਿਆ ਸੀ। ਜਿੱਥੇ ਉਸਨੂੰ ਮ੍ਰਿਤ ਐਲਾਨ ਦਿੱਤਾ ਗਿਆ।
ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਮਾਮਲੇ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਦੀ ਕਾਰਗੁਜਾਰੀ ’ਤੇ ਸਵਾਲ ਚੁੱਕੇ। ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਅਸੀਂ ਸਾਰੇ ਹੁਣ ਡਰ ਚ ਰਹਿ ਰਹੇ ਹਾਂ ਪਰ ਕਤਲ ਕਰਨ ਵਾਲੇ ਆਰਾਮ ਨਾਲ ਬਿਨ੍ਹਾਂ ਕਿਸੇ ਡਰ ਤੋਂ ਘੁੰਮ ਰਹੇ ਹਨ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਿੰਨ੍ਹੀ ਦੇ ਤੱਕ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਹੈ ਉਸ ਸਮੇਂ ਤੱਕ ਉਹ ਮ੍ਰਿਤਕ ਲਾਸ਼ ਦਾ ਸਸਕਾਰ ਨਹੀਂ ਕਰਨਗੇ।
ਦੂਜੇ ਪਾਸੇ ਗੁਰਾਇਆ ਥਾਣੇ ਦੇ ਐਸਐਚਓ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਮਾਮਲੇ ਦੀ ਡੁੰਘਾਈ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਨੂੰ ਜਲਦ ਹੀ ਸਲਾਖਾਂ ਦੇ ਪਿੱਛੇ ਕੀਤਾ ਜਾਵੇਗਾ।
ਇਹ ਵੀ ਪੜੋ:ਹੈਰਾਨੀਜਨਕ ! ਮੁੰਡਿਆਂ ਮਗਰੋਂ ਹੁਣ ਕੁੜੀਆਂ ਵੀ ਨਸ਼ੇ ਦੀ ਆਦੀ, ਨਸ਼ੇ ਲਈ ਕਰਦੀਆਂ ਹਨ ਇਹ ਕੰਮ...