ਜਲੰਧਰ: ਜ਼ਿਲ੍ਹਾ ਡੀਸੀ ਦਫ਼ਤਰ ਦੇ ਬਾਹਰ ਯੂਥ ਕਾਂਗਰਸ ਵੱਲੋਂ ਦਿਨੋਂ ਦਿਨ ਵਧ ਰਹੀ ਮਹਿੰਗਾਈ ਅਤੇ ਪੈਟਰੋਲ ਦੇ ਰੇਟਾਂ ਨੂੰ ਲੈ ਕੇ ਮੋਦੀ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਵਿਧਾਇਕ ਰਜਿੰਦਰ ਬੇਰੀ ਵੀ ਸ਼ਾਮਲ ਹੋਏ, ਪਰ ਹੈਰਾਨੀ ਦੀ ਗੱਲ ਹੈ ਕਿ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਕੁਝ ਨੌਜਵਾਨ ਹਥਿਆਰਾਂ ਨਾਲ ਨਜ਼ਰ ਆਏ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਮਹਿੰਗਾਈ ਦੁੱਗਣੀ ਤਿਗਣੀ ਵਧਾਈ ਜਾ ਰਹੀ ਹੈ ਅਤੇ ਇਸ ਤੇ ਕੋਈ ਵੀ ਲਗਾਮ ਨਹੀਂ ਲਗਾਈ ਜਾ ਰਹੀ ਜਿਸ ਨੂੰ ਲੈ ਕੇ ਅੱਜ ਯੂਥ ਕਾਂਗਰਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੈਲੀ ਕਰਦੇ ਹੋਏ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਕਾਂਗਰਸ ਦੇ ਹੋਰ ਅਹੁਦੇਦਾਰ ਅਤੇ ਵਿਧਾਇਕ ਰਾਜਿੰਦਰ ਬੇਰੀ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ਹੈ।
ਇਹ ਵੀ ਪੜੋ: ਪੰਜਾਬ ਦੇ ਰਾਜਪਾਲ ਵੀ ਇਸ ਛੋਲੇ ਭਟੂਰੇ ਵਾਲੇ ਦੇ ਦਿਵਾਨੇ, ਜਾਣੋ ਕਿਉ..