ਲੁਧਿਆਣਾ:ਜ਼ਿਲ੍ਹੇ ਦੇ ਮਾਡਲ ਟਾਊਨ ਵਿੱਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ 2 ਨੌਜਵਾਨਾਂ ਨੂੰ ਕੁਝ ਭੀੜ ਨੇ ਫੜ ਲਿਆ ਤੇ ਉਨ੍ਹਾਂ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਦੋਵਾਂ ਨੌਜਵਾਨਾਂ ‘ਤੇ ਇਲਜ਼ਾਮ ਲੱਗੇ ਹਨ ਕਿ ਉਨ੍ਹਾਂ ਵੱਲੋਂ ਪੈਸੇ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਉਹਨਾਂ ਨੇ 2 ਲੋਕਾਂ ‘ਤੇ ਹਮਲਾ ਵੀ ਕੀਤਾ ਜਿਸ ਵਿਚੋਂ ਇੱਕ ਦਾ ਗੁੱਟ ਵੱਢਿਆ ਗਿਆ ਜਦੋਂਕਿ ਦੂਜੇ ਦੇ ਹੱਥ ਤੇ ਸੱਟਾਂ ਲੱਗੀਆਂ ਹਨ।
ਇਹ ਵੀ ਪੜੋ:ਠੇਕਾ ਮੁਲਾਜ਼ਮਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ
ਮੌਕੇ ‘ਤੇ ਮੌਜੂਦ ਲੋਕਾਂ ਨੇ ਦੋਵਾਂ ਨੂੰ ਫੜ ਕੇ ਪੁਲਿਸ ਨੂੰ ਸੌਂਪ ਦਿੱਤਾ, ਪਰ ਲੋਕ ਇਸ ਗੱਲ ’ਤੇ ਵੀ ਅੜ੍ਹੇ ਰਹੇ ਕਿ ਪੁਲਿਸ ਕਮਿਸ਼ਨਰ ਖੁਦ ਇਥੇ ਆਵੇ ਕਿਉਂਕਿ ਉਨ੍ਹਾਂ ਨੂੰ ਪੁਲਿਸ ‘ਤੇ ਭਰੋਸਾ ਹੀ ਨਹੀਂ ਹੈ। ਸਥਾਨਕ ਲੋਕਾਂ ਨੇ ਕਿਹਾ ਕਿ ਨੌਜਵਾਨਾਂ ਨੇ ਖੁਦ ਕਿਹਾ ਕਿ ਉਹ ਪੁਲਿਸ ਸਟੇਸ਼ਨ ਵਿੱਚ ਪੈਸੇ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।