ਲੁਧਿਆਣਾ: ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਾਲੀ ਪੁਲਿਸ ਨੇ ਪਿੰਡ ਕਟਾਣੀ ਕਲਾਂ ਤੋਂ ਮੋਟਰਸਾਈਕਲ ਸਵਾਰ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕੋਲੋਂ 210 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ।
ਹੈਰੋਇਨ ਸਣੇ 2 ਨਸ਼ਾ ਤਸਕਰ ਕਾਬੂ - ਹੈਰੋਇਨ ਸਣੇ 2 ਨਸ਼ਾ ਤਸਕਰ ਕਾਬੂ
ਐੱਸਟੀਐੱਫ਼ ਨੇ ਹੈਰੋਇਨ ਸਣੇ ਦੋ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ ਹੈ। ਇਨ੍ਹਾਂ ਨਸ਼ਾ ਤਸਕਰਾਂ ਕੋਲੋਂ 210 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਫੜੀ ਗਈ ਹੈਰੋਇਨ ਦੀ ਕੀਮਤ 10 ਲੱਖ ਦੇ ਕਰੀਬ ਹੈ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਗੁਰਚਰਨ ਸਿੰਘ ਨੇ ਕਿਹਾ ਕਿ ਅਰੋਪੀਆਂ ਨੂੰ ਗੁਪਤ ਸੂਚਨਾ ਦੇ ਅਧਾਰ ਤੇ ਹੈਰੋਇਨ ਸਮੇਤ ਊਸ ਵੇਲੇ ਕਾਬੂ ਕੀਤਾ ਜਦੋਂ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਸਨ। ਉਨ੍ਹਾਂ ਕਿਹਾ ਅਰੋਪੀਆਂ ਖ਼ਿਲਾਫ਼ ਥਾਣਾ ਕੂਮਕਲਾਂ ਵਿੱਚ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ ਅਤੇ ਹੋਰ ਛਾਣਬੀਣ ਜਾਰੀ ਹੈ।
ਇਹ ਵੀ ਪੜੌ: ਕਾਰਗਿਲ ਫ਼ਤਿਹ ਦਿਵਸ ਮੌਕੇ ਫ਼ੌਜੀਆਂ ਦੀ ਸ਼ਹਾਦਤ ਨੂੰ ਸਰਧਾਂਜਲੀ
ਸੂਤਰਾਂ ਮੁਤਾਬਕ ਫੜੀ ਗਈ ਹੈਰੋਇਨ ਦੀ ਕੋਮਾਂਤਰੀ ਬਜ਼ਾਰ ਵਿੱਚ ਕੀਮਤ ਇੱਕ ਕਰੋੜ 10 ਲੱਖ ਦੇ ਆਸਪਾਸ ਹੈ।