ਪੰਜਾਬ

punjab

ETV Bharat / city

3.5 ਕਿਲੋ ਹੈਰੋਈਨ ਸਣੇ 2 ਤਸਕਰ ਗ੍ਰਿਫ਼ਤਾਰ

ਲੁਧਿਆਣਾ ਵਿਖੇ ਸਪੈਸ਼ਲ ਟਾਸਕ ਫੋਰਸ ਦੀ ਟੀਮ ਵੱਲੋਂ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਐਸਟੀਐਫ ਦੀ ਟੀਮ ਨੇ ਮੁਲਜ਼ਮਾਂ ਕੋਲੋਂ 3 ਕਿਲੋ 500 ਗ੍ਰਾਮ ਹੈਰੋਈਨ ਬਰਾਮਦ ਕੀਤੀ ਹੈ।

3.5 ਕਿਲੋ ਹੈਰੋਈਨ ਸਣੇ 2 ਤਸਕਰ ਗ੍ਰਿਫ਼ਤਾਰ

By

Published : May 26, 2019, 1:54 PM IST

ਲੁਧਿਆਣਾ : ਸ਼ਹਿਰ ਦੀ ਐਸਟੀਐਫ ਟੀਮ ਨੇ ਦੋ ਨਸ਼ਾ ਤਰਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਤਸਕਰਾਂ ਕੋਲੋ ਲਗਭਗ 3 ਕਿਲੋ 500 ਗ੍ਰਾਮ ਹੈਰੋਈਨ ਬਰਾਮਦ ਕੀਤੀ ਹੈ।

ਇਸ ਬਾਰੇ ਐਸਟੀਐਫ ਦੇ ਅਧਿਕਾਰੀ ਆਈਜੀ ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਦੋਵੇ ਤਰਸਕਰ ਪਾਕਿਸਤਾਨ ਤੋਂ ਹੈਰੋਈਨ ਮੰਗਵਾ ਕੇ ਸੂਬੇ ਦੇ ਲੁਧਿਆਣਾ , ਅੰਮ੍ਰਿਤਸਰ , ਤਰਨ-ਤਾਰਨ ਅਤੇ ਹੋਰਨਾਂ ਕਈ ਸ਼ਹਿਰਾਂ ਵਿੱਚ ਨਸ਼ਾ ਸਪਲਾਈ ਕਰਦੇ ਸਨ। ਸ਼ੁੱਕਰਵਾਰ ਦੀ ਰਾਤ ਦੋਵੇਂ ਮੁਲਜ਼ਮ ਮੋਟਰਸਾਈਕਲ 'ਤੇ ਨਸ਼ੇ ਦੀ ਸਪਲਾਈ ਕਰਨ ਲਈ ਇੱਕ ਪਿੰਡ ਵੱਲ ਨੂੰ ਆ ਰਹੇ ਸਨ। ਗੂਪਤ ਸੂਚਨਾ ਦੇ ਆਧਾਰ 'ਤੇ ਐਸਟੀਐਫ ਦੀ ਟੀਮ ਨੇ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਕੋਲੋਂ ਪਹਿਲਾਂ 1 ਕਿਲੋ ਹੈਰੋਈਨ ਬਰਾਮਦ ਕੀਤੀ ਗਈ ਫਿਰ ਨਿਸ਼ਾਨਦੇਹੀ ਉੱਤੇ 2.5 ਕਿਲੋ ਹੈਰੋਈਨ ਬਰਾਮਦ ਕੀਤੀ ਗਈ।

ਵੀਡੀਓ

ਦੋਹਾਂ ਮੁਲਜ਼ਮਾਂ ਦੀ ਪਛਾਣ ਹਰਚੰਦ ਸਿੰਘ ਅਤੇ ਬੂਟਾ ਸਿੰਘ ਵਜੋਂ ਹੋਈ ਹੈ। ਇਨ੍ਹਾਂ ਚੋਂ ਮੁਲਜ਼ਮ ਬੂਟਾ ਸਿੰਘ ਉੱਤੇ ਨਸ਼ਾ ਤਸਕਰੀ ਦੇ 10 ਮਾਮਲੇ ਦਰਜ ਹਨ ਅਤੇ ਉਹ ਦੋ ਮਹੀਨੇ ਪਹਿਲਾਂ ਹੀ ਜ਼ਮਾਨਤ 'ਤੇ ਆਇਆ ਸੀ।

ਐਸਟੀਐਫ ਟੀਮ ਨੇ ਦੋਹਾਂ ਮੁਲਜ਼ਮਾਂ ਕੋਲੋ 3 ਕਿਲੋ 500 ਗ੍ਰਾਮ ਹੈਰੋਈਨ ਬਰਾਮਦ ਕੀਤੀ ਹੈ। ਕੌਮਾਂਤਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਲਗਭਗ 18 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਐਨ.ਡੀ.ਪੀ.ਐਸ ਐਕਟ ਤਹਿਤ ਐਸਟੀਐਫ ਮੁਹਾਲ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।

ABOUT THE AUTHOR

...view details