ਪੰਜਾਬ

punjab

ETV Bharat / city

VIDEO: ਪਿੰਡ ਵਾਸੀਆਂ ਨੇ ਚਾੜਿਆ ਚੋਰਾਂ 'ਤੇ ਕੁੱਟਾਪਾ, ਵੀਡੀਓ ਵਾਈਰਲ

ਲੁਧਿਆਣਾ ਦੇ ਘਬਦੀ ਪਿੰਡ ਵਿੱਚ ਤਿੰਨ ਚੋਰਾਂ ਨੂੰ ਪਿੰਡਵਾਸੀਆਂ ਨੇ ਦਬੋਚ ਲਿਆ ਤੇ ਰੱਜਕੇ ਕੁਟਾਪਾ ਚਾੜਿਆ ਤੇ ਉਨ੍ਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ।

ਪਿੰਡ ਵਾਸੀਆਂ ਨੇ ਚਾੜੀਆ ਚੋਰਾਂ ਦਾ ਕੁੱਟਾਪਾ ਵੀਡੀਓ ਵਾਈਰਲ

By

Published : Mar 29, 2019, 11:22 AM IST

ਲੁਧਿਆਣਾ : ਜ਼ਿਲ੍ਹੇ ਦੇ ਘਬਦੀ ਪਿੰਡ 'ਚ ਪਿੰਡ ਵਾਸੀਆਂ ਵੱਲੋਂ ਤਿੰਨ ਚੋਰਾਂ ਨੂੰ ਕਾਬੂ ਕਰਕੇ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਅਦ ਵਿੱਚ ਚੋਰਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਚੋਰਾਂ ਉੱਤੇ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਦਾ ਵੀਡੀਓ ਲਗਾਤਾਰ ਸੋਸ਼ਲ ਮੀਡੀਆ ਉੱਤੇ ਵਾਈਰਲ ਹੋ ਰਿਹਾ ਹੈ।

ਵਾਇਰਲ ਹੋ ਰਹੀ ਵੀਡੀਓ।

ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜੇ.ਐੱਸ.ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਡੇਹਲੋਂ ਥਾਣੇ ਤੋਂ ਇਸ ਘਟਨਾ ਬਾਰੇ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਤਿੰਨ ਨੌਜਵਾਨ ਜੋ ਕਿ ਜੰਮੂ ਕਸ਼ਮੀਰ ਤੋਂ ਲੁਧਿਆਣਾ ਵਿਖੇ ਕੰਮ ਦੀ ਤਲਾਸ਼ ਵਿੱਚ ਆਏ ਸਨ ਪਰ ਕੰਮ ਨਾ ਮਿਲਣ ਤੇ ਉਨ੍ਹਾਂ ਨੇ ਚੋਰੀ ਕਰਨ ਦਾ ਪਲਾਨ ਬਣਾਇਆ ਸੀ। ਇਸ ਲਈ ਉਹ ਘਬਦੀ ਪਿੰਡ 'ਚ ਜਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ । ਜਿਥੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਕਾਬੂ ਕਰ ਕੇ ਕੁੱਟਿਆ ਅਤੇ ਬਾਅਦ 'ਚ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਪਿੰਡਵਾਸੀਆਂ ਦੀ ਸ਼ਿਕਾਇਤ ਦੇ ਆਧਾਰ ਤੇ ਮੁਲਜ਼ਮਾਂ ਵਿਰੁੱਧ ਕਾਰਵਾਈ ਜਾਰੀ ਹੈ।

ABOUT THE AUTHOR

...view details