ਪੰਜਾਬ

punjab

ETV Bharat / city

25 ਸਤੰਬਰ ਨੂੰ 30 ਕਿਸਾਨ ਜਥੇਬੰਦੀਆਂ ਨੇ ਕੀਤਾ ਪੰਜਾਬ ਬੰਦ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਕਾਦੀਆਂ ਨੇ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 30 ਕਿਸਾਨ ਜਥੇਬੰਦੀਆਂ ਇਸ ਵਿੱਚ ਸ਼ਾਮਲ ਹੋਣਗੀਆਂ।

ਕਿਸਾਨ ਜਥੇਬੰਦੀਆਂ ਨੇ ਕੀਤਾ ਪੰਜਾਬ ਬੰਦ ਦਾ ਐਲਾਨ
ਕਿਸਾਨ ਜਥੇਬੰਦੀਆਂ ਨੇ ਕੀਤਾ ਪੰਜਾਬ ਬੰਦ ਦਾ ਐਲਾਨ

By

Published : Sep 22, 2020, 12:33 PM IST

ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਕਾਦੀਆਂ ਨੇ ਖੇਤੀ ਆਰਡੀਨੈਂਸ ਬਿੱਲ ਬਾਰੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ। ਇਸ ਦੌਰਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਇੱਕ ਜੁੱਟ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ 30 ਕਿਸਾਨ ਜਥੇਬੰਦੀਆਂ ਇਸ ਵਿੱਚ ਸ਼ਾਮਲ ਹੋਣਗੀਆਂ।

ਕਿਸਾਨ ਜਥੇਬੰਦੀਆਂ ਨੇ ਕੀਤਾ ਪੰਜਾਬ ਬੰਦ ਦਾ ਐਲਾਨ

ਦੱਸਣਯੋਗ ਹੈ ਕਿ ਪੰਜਾਬ ਬੰਦ ਦਾ ਸੱਦਾ 21 ਤਰੀਕ ਨੂੰ ਮੋਗਾ 'ਚ ਹੋਈ ਬੈਠਕ ਦੇ ਦੌਰਾਨ ਲਿਆ ਗਿਆ। ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਬੰਦ ਸ਼ਾਂਤੀ ਪੂਰਨ ਢੰਗ ਨਾਲ ਹੋਵੇਗਾ, ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ ਅਤੇ ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ। ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਸਰਕਾਰ ਨੂੰ ਇਹ ਸੁਨੇਹਾ ਦਿੱਤਾ ਜਾਵੇਗਾ ਕਿ ਕਿਸਾਨ ਆਰ-ਪਾਰ ਦੀ ਲੜਾਈ ਅੱਲੜ ਲਈ ਤਿਆਰ ਨਹੀਂ ਪਰ ਇਹ ਕੰਮ ਉਹ ਕਿਸੇ ਵੀ ਸੂਰਤ ਲਾਗੂ ਨਹੀਂ ਹੋਣ ਦੇਣਗੇ। ਹਰਪ੍ਰੀਤ ਸਿੰਘ ਨੇ ਕਿਹਾ ਕਿ ਵਧੇ ਐਮਐਸਪੀ ਕਿਸਾਨਾਂ ਨਾਲ ਇੱਕ ਵੱਡਾ ਮਜ਼ਾਕ ਹੈ।

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਹੁਣ ਲੋੜ ਹੈ ਸਰਕਾਰਾਂ ਸਿਆਸਤ ਛੱਡ ਕੇ ਕਿਸਾਨਾਂ ਦਾ ਸਾਥ ਦੇਣ ਅਤੇ ਇਕੋ ਹੀ ਬੈਨਰ ਹੇਠ ਇਕੱਠੇ ਹੋ ਕੇ ਇਸ ਬਿੱਲ ਦਾ ਵਿਰੋਧ ਕਰਨ। ਉਨ੍ਹਾਂ ਕਿਹਾ ਕਿ ਉਹ ਵੱਡੀ ਤੇਲ ਕੰਪਨੀਆਂ ਤੇਲ ਲੈਣਾ ਬੰਦ ਕਰਨਗੇ ਅਤੇ ਜਿਨ੍ਹਾਂ ਕੰਪਨੀਆਂ ਨੂੰ ਮੋਦੀ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।

ਕਿਸਾਨ ਜਥੇਬੰਦੀਆਂ ਨੇ ਕੀਤਾ ਪੰਜਾਬ ਬੰਦ ਦਾ ਐਲਾਨ

ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਕਿਸਾਨਾਂ ਅਤੇ ਸਰਕਾਰ ਵਿਚਾਲੇ ਪੁਲ ਦਾ ਕੰਮ ਕਰਨਾ ਚਾਹੁੰਦੇ ਸਨ ਪਰ ਉਹ ਪੂਰਾ ਨਹੀਂ ਹੋ ਸਕਿਆ। ਉਨ੍ਹਾਂ ਸਾਫ਼ ਕਿਹਾ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਹੈ ਪਰ ਇਸ ਸਬੰਧੀ ਇਲਮ ਨਹੀਂ ਸੀ ਕਿ ਇਨੀ ਜਲਦੀ ਉਹ ਕਿਸਾਨ ਵਿਰੋਧੀ ਫ਼ੈਸਲੇ ਲੈ ਲੈਣਗੇ। ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇੱਕੋ ਬੈਨਰ ਹੇਠ ਇਕੱਠੇ ਹੋਣ ਅਤੇ ਖੇਤੀ ਬਿੱਲ ਦਾ ਵਿਰੋਧ ਕਰਨ।

ਇਸ ਦੌਰਾਨ ਹਰਮੀਤ ਸਿੰਘ ਕਾਦੀਆਂ ਨੇ ਕੇਂਦਰ ਸਰਕਾਰ ਵੱਲੋਂ ਪੰਜ ਰੱਬੀ ਦੀਆਂ ਫਸਲਾਂ ਜੋ msp ਵਧਾਇਆ ਗਿਆ ਹੈ ਉਹ ਕਿਸਾਨਾਂ ਨਾਲ ਮਜ਼ਾਕ ਹੈ, ਉਨ੍ਹਾਂ ਕਿਹਾ ਕਿ ਕਣਕ ਦੀ ਕੀਮਤ ਸੁਆਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ 3200 ਰੁਪਏ ਪ੍ਰਤੀ ਕੁਇੰਟਲ ਹੋਣੀ ਚਾਹੀਦੀ ਸੀ।

ABOUT THE AUTHOR

...view details